ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਮਿਲਨਾਡੂ ਦੇ ਭਵਿੱਖ ਦੀ ਦੁਸ਼ਮਣ ਹੈ ਡੀਐੱਮਕੇ: ਮੋਦੀ

07:14 AM Mar 16, 2024 IST
ਕੰਨਿਆਕੁਮਾਰੀ ਵਿੱਚ ਰੈਲੀ ਦੌਰਾਨ ਹੱਥ ਹਿਲਾ ਕੇ ਸਮਰਥਕਾਂ ਦਾ ਪਿਆਰ ਕਬੂਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਕੰਨਿਆਕੁਮਾਰੀ/ਪਥਨਮਥਿਟੂ, 15 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ਅੱਜ ਸੱਤਾਧਾਰੀ ਪਾਰਟੀ ਡੀਐੱਮਕੇ ’ਤੇ ਤਿੱਖਾ ਹਮਲਾ ਬੋਲਦਿਆਂ ਦਰਾਵਿੜ ਪਾਰਟੀ ਨੂੰ ਤਾਮਿਲਨਾਡੂ ਦੇ ਭਵਿੱਖ ਦੀ ‘ਦੁਸ਼ਮਣ’ ਕਰਾਰ ਦਿੱਤਾ। ਉਨ੍ਹਾਂ ਨਾਲ ਹੀ ਇਸ ’ਤੇ ਦੇਸ਼, ਦੇਸ਼ ਦੇ ਸਭਿਆਚਾਰ ਅਤੇ ਵਿਰਾਸਤ ਪ੍ਰਤੀ ਨਫਰਤ ਪੈਦਾ ਕਰਨ ਦਾ ਦੋਸ਼ ਲਾਇਆ। ਕੰਨਿਆਕੁਮਾਰੀ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਤਾਮਿਲਨਾਡੂ ਦੀ ਧਰਤੀ ’ਤੇ ਉਨ੍ਹਾਂ ਨੂੰ ‘ਬਹੁਤ ਵੱਡੀ ਤਬਦੀਲੀ’ ਦੀ ਆਹਟ ਮਹਿਸੂਸ ਹੋ ਰਹੀ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਵਿਰੋਧੀ ਗੱਠਜੋੜ ‘ਇੰਡੀਆ’ ਦਾ ਸਾਰਾ ‘ਹੰਕਾਰ’ ਤੋੜ ਕੇ ਰੱਖ ਦੇਵੇਗਾ। ਮੋਦੀ ਨੇ ਯੂਪੀਏ ਦੀ ਪਿਛਲੀ ਸਰਕਾਰ ਦੌਰਾਨ ਹੋਏ ਕਥਿਤ ਘੁਟਾਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਹੈ ਜੋ ਵੱਖ ਵੱਖ ਭਲਾਈ ਯੋਜਨਾਵਾਂ ਰਾਹੀਂ ਲੋਕਾਂ ਦਾ ਜੀਵਨ ਆਸਾਨ ਬਣਾ ਰਹੀ ਹੈ।
ਇਸੇ ਤਰ੍ਹਾਂ ਕੇਰਲਾ ਵਿੱਚ ਪਥਨਮਥਿਟੂ ਵਿੱਚ ਐੱਨਡੀਏ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੱਖਣੀ ਸੂਬੇ ਵਿੱਚ ‘ਕਮਲ ਖਿੜਨ ਜਾ ਰਿਹਾ ਹੈ’ ਅਤੇ ਅਗਾਮੀ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲਾ ਜਮਹੂਰੀ ਗੱਠਜੋੜ (ਐੱਨਡੀਏ) ਪਿਛਲੇ ਰਿਕਾਰਡ ਤੋੜ ਕੇ ਕੇਂਦਰ ਵਿੱਚ ਸੱਤਾ ਵਿੱਚ ਆਵੇਗਾ। ਉਨ੍ਹਾਂ ਨੇ ਕੇਰਲਾ ਦੇ ਵੋਟਰਾਂ ਤੋਂ ਆਪਣੇ ‘ਸਮਰਥਨ’ ਨੂੰ ਵੋਟਾਂ ਵਿੱਚ ਬਦਲਣ ਦੀ ਅਪੀਲ ਕੀਤੀ ਤਾਂ ਕਿ ਭਾਜਪਾ ਸੂਬੇ ਵਿੱਚ ਦਹਾਈ ਅੰਕ ਤੱਕ ਸੀਟਾਂ ਹਾਸਲ ਕਰ ਸਕੇ। ਦੱਖਣੀ ਕੇਰਲਾ ਦੇ ਇਸ ਸ਼ਹਿਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਮੇਰਾ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਸਾਡਾ ਕੇਰਲਾ ਐੱਲਡੀਐੱਫ ਅਤੇ ਯੂਡੀਐੱਫ ਦੇ ਕੁਚੱਕਰ ਨੂੰ ਤੋੜ ਦੇਵੇਗਾ।’’ -ਪੀਟੀਆਈ

Advertisement

‘ਭਾਜਪਾ ਨੂੰ ਰੋਡ ਸ਼ੋਅ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ’

ਚੇਨੱਈ: ਮਦਰਾਸ ਹਾਈ ਕੋਰਟ ਨੇ ਅੱਜ ਕੋਇੰਬਟੂਰ ਪੁਲੀਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 18 ਮਾਰਚ ਨੂੰ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚਾਰ ਕਿਲੋਮੀਟਰ ਦਾ ਰੋਡ ਸ਼ੋਅ ਕੱਢਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਕੁਝ ਸ਼ਰਤਾਂ ਨਾਲ ਇਜਾਜ਼ਤ ਦੇਵੇ।ਜਸਟਿਸ ਐੱਨ ਆਨੰਦ ਵੈਂਕਟੇਸ਼ ਨੇ ਆਰ.ਐੱਸ. ਪੁਰਮ ਰੇਂਜ ਦੇ ਸਹਾਇਕ ਪੁਲੀਸ ਕਮਿਸ਼ਨਰ ਨੂੰ ਇਹ ਨਿਰਦੇਸ਼ ਕੋਇੰਬਟੂਰ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਜੇ. ਰਮੇਸ਼ ਕੁਮਾਰ ਦੀ ਪਟੀਸ਼ਨ ’ਤੇ ਦਿੱਤਾ। ਇਸ ਪਟੀਸ਼ਨ ਵਿੱਚ ਭਾਜਪਾ ਨੂੰ ਸੋਮਵਾਰ ਨੂੰ ਰੋਡ ਸ਼ੋਅ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਰਮੇਸ਼ ਕੁਮਾਰ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਨ੍ਹਾਂ ਨੇ ਕੋਇੰਬਟੂਰ ਦੇ ਮੈਟੂਪਾਲਯਮ ਵਿੱਚ ਚਾਰ ਕਿਲੋਮੀਟਰ ਦਾ ਰੋਡ ਸ਼ੋਅ ਕਰਨ ਦੀ ਇਜਾਜ਼ਤ ਲਈ 14 ਮਾਰਚ ਨੂੰ ਪੁਲੀਸ ਕੋਲ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਕਿਹਾ ਕਿ ਰੋਡ ਸ਼ੋਅ ਦਾ ਉਦੇਸ਼ ਕੋਇੰਬਟੂਰ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਹੈ। -ਪੀਟੀਆਈ

Advertisement
Advertisement
Advertisement