ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾਕਟਰ ਹੱਤਿਆ ਮਾਮਲਾ: ਮਹਿਲਾ ਕਾਂਗਰਸ ਵੱਲੋਂ ਰੋਸ ਮੁਜ਼ਾਹਰਾ

09:59 AM Aug 14, 2024 IST

ਪੱਤਰ ਪ੍ਰੇਰਕ
ਪਟਿਆਲਾ, 13 ਅਗਸਤ
ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਆਰ.ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਕਤਲ ਦੇ ਰੋਸ ਅਤੇ ਔਰਤਾਂ ਦੀ ਸੁਰੱਖਿਆ ਲਈ ਅੱਜ ਇੱਥੇ ਫੁਆਰਾ ਚੌਕ ਵਿੱਚ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਮਗਰੋਂ ਮੋਮਬੱਤੀ ਮਾਰਚ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੀਆਂ ਮਹਿਲਾ ਕਾਰੁਕਨਾਂ ਨੇ ਨਾਅਰੇਬਾਜ਼ੀ ਕਰਦਿਆਂ ਦੇਸ਼ ਵਿੱਚ ਔਰਤਾਂ ਦੀ ਸੁਰੱਖਿਆ ਦੀ ਮੰਗ ਕੀਤੀ। ਇਸ ਮੌਕੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੀ ਮੌਜੂਦ ਰਹੇ। ਡਾ. ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਮਹਿਲਾ ਸੁਰੱਖਿਆ ’ਤੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਇਸ ਸਬੰਧੀ ਪੁਖ਼ਤਾ ਤੌਰ ’ਤੇ ਪ੍ਰਬੰਧ ਨਾ ਕਰਨ ਕਰਕੇ ਧੀਆਂ ’ਤੇ ਹਮਲੇ ਹੋ ਰਹੇ ਹਨ। ਇਸ ਮੌਕੇ ਸੂਬਾ ਪ੍ਰਧਾਨ ਮਹਿਲਾ ਕਾਂਗਰਸ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਮੋਦੀ ਸਰਕਾਰ ਵੇਲੇ ਮਹਿਲਾਵਾਂ ਦੀ ਸੁਰੱਖਿਆ ਨਹੀਂ ਹੈ, ਕਿਤੇ ਵੀ ਮਹਿਲਾਵਾਂ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਕੋਲਕਾਤਾ ਵਿਚ ਹੋਏ ਅਪਰਾਧ ਨੂੰ ਕਾਂਗਰਸ ਹਲਕਾ ਨਹੀਂ ਲੈ ਸਕਦੀ ਇਸ ਕਰਕੇ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਸਖ਼ਤ ਕਦਮ ਚੁੱਕੇ। ਇਸ ਮੌਕੇ ਰੇਖਾ ਅਗਰਵਾਲ ਸ਼ਹਿਰੀ ਪ੍ਰਧਾਨ, ਅਮਰਜੀਤ ਕੌਰ ਭੱਠਲ ਦਿਹਾਤੀ ਪ੍ਰਧਾਨ, ਭੁਪਿੰਦਰ ਕੌਰ ਕੌਰਜੀਵਾਲਾ ਵਾਈਸ ਪ੍ਰਧਾਨ, ਜਸਬੀਰ ਕੌਰ ਤੇ ਸਮੂਹ ਅਹੁਦੇਦਾਰ ਮੌਜੂਦ ਸਨ।

Advertisement

Advertisement