ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਕੋਲਕਾਤਾ ਦੇ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਦਾ ਨੋਟਿਸ ਲਿਆ

11:58 AM Aug 18, 2024 IST

ਨਵੀਂ ਦਿੱਲੀ, 18 ਅਗਸਤ
ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰ ਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿੱਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 20 ਅਗਸਤ ਦੀ ਸੂਚੀ ਅਨੁਸਾਰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। ਕੋਲਕਾਤਾ ਹਾਈ ਕੋਰਟ ਨੇ ਹਾਲ ਹੀ ਵਿੱਚ ਕੋਲਕਾਤਾ ਪੁਲੀਸ ਤੋਂ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। -ਪੀਟੀਆਈ

Advertisement

 

ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸੀਬੀਆਈ ਲਗਾਤਾਰ ਤੀਜੇ ਦਿਨ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੋਂ ਕਰੇਗੀ ਪੁੱਛਗਿੱਛ

Advertisement

ਕੋਲਕਾਤਾ, 18 ਅਗਸਤ
ਸੀਬੀਆਈ ਅਧਿਕਾਰੀਆਂ ਨੇ ਸਰਕਾਰੀ ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਲਗਾਤਾਰ ਤੀਜੇ ਦਿਨ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਜਾਂਚ ਏਜੰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘੋਸ਼ ਨੂੰ ਸ਼ਨਿਚਰਵਾਰ ਸਵੇਰੇ 10 ਵਜੇ ਤੋਂ ਲੈ ਕੇ ਐਤਵਾਰ ਅੱਧੀ ਰਾਤ ਤੱਕ ਕਰੀਬ 13 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਉਸ ਨੂੰ ਅੱਜ ਦੁਬਾਰਾ ਆਉਣ ਲਈ ਕਿਹਾ ਗਿਆ ਹੈ ਕਿਉਂਕਿ ਸੀਬੀਆਈ ਦੇ ਅਧਿਕਾਰੀਆਂ ਨੇ ਉਸ ਤੋਂ ਕਈ ਹੋਰ ਸਵਾਲ ਪੁੱਛਣੇ ਹਨ।

ਜੂਨੀਅਰ ਡਾਕਟਰਾਂ ਵੱਲੋਂ ਹੜਤਾਲ ਜਾਰੀ, ਸਿਹਤ ਸੇਵਾਵਾਂ ਪ੍ਰਭਾਵਿਤ

ਇਥੇ ਸਰਕਾਰੀ ਹਸਪਤਾਲਾਂ ਵਿੱਚ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣਾ ਕੰਮ ਬੰਦ ਰੱਖਿਆ ਜਿਸ ਕਾਰਨ ਪੱਛਮੀ ਬੰਗਾਲ ਵਿੱਚ ਐਤਵਾਰ ਨੂੰ ਲਗਾਤਾਰ ਦੱਸਵੇਂ ਦਿਨ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ।  ਸਰਕਾਰੀ ਹਸਪਤਾਲਾਂ ’ਚ ਐਤਵਾਰ ਨੂੰ ਓਪੀਡੀ ਬੰਦ ਹੋਣ ਕਾਰਨ ਭੀੜ ਵੀ ਘੱਟ ਰਹੀ। ਜਦੋਂਕਿ ਐਮਰਜੈਂਸੀ ਵਿਭਾਗ ਵਿੱਚ ਸੀਨੀਅਰ ਡਾਕਟਰ ਮਰੀਜ਼ਾਂ ਦਾ ਇਲਾਜ ਕਰਨ ਲਈ ਹਾਜ਼ਰ ਸਨ। ਇਸ ਮੌਕੇ ਅੰਦੋਲਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਉਦੋਂ ਤੱਕ ਅੰਦੋਲਨ ਜਾਰੀ ਰੱਖਣਗੇ ਜਦੋਂ ਤੱਕ ਸਾਡੀ ਭੈਣ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਸਰਕਾਰ ਉਨ੍ਹਾਂ ਲਈ ਪੂਰੀ ਸੁਰੱਖਿਆ ਦਾ ਪ੍ਰਬੰਧ ਨਹੀਂ ਕਰਦੀ। -ਪੀਟੀਆਈ

Advertisement