For the best experience, open
https://m.punjabitribuneonline.com
on your mobile browser.
Advertisement

ਡਾਕਟਰ ਜਬਰ ਜਨਾਹ ਤੇ ਹੱਤਿਆ: ਮਮਤਾ ਬੈਨਰਜੀ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਦਾ ਭਰੋਸਾ

07:30 AM Aug 13, 2024 IST
ਡਾਕਟਰ ਜਬਰ ਜਨਾਹ ਤੇ ਹੱਤਿਆ  ਮਮਤਾ ਬੈਨਰਜੀ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਦਾ ਭਰੋਸਾ
ਮੁੱਖ ਮੰਤਰੀ ਮਮਤਾ ਬੈਨਰਜੀ ਪੱਤਰਕਾਰਾਂ ਨੂੰ ਸੰਬੋਧਨ ਕਰਦੀ ਹੋਈ। -ਫੋਟੋ: ਪੀਟੀਆਈ
Advertisement

ਕੋਲਕਾਤਾ, 12 ਅਗਸਤ
ਇੱਕ ਮਹਿਲਾ ਡਾਕਟਰ ਨਾਲ ਕਥਿਤ ਜਬਰ ਜਨਾਹ ਤੇ ਹੱਤਿਆ ਮਾਮਲੇ ਦੀ ਮੈਜਿਸਟਰੇਟ ਜਾਂਚ ਦੀ ਮੰਗ ਨੂੰ ਲੈ ਕੇ ਆਰਜੀ ਕਰ ਹਸਪਤਾਲ ’ਚ ਜੂਨੀਅਰ ਡਾਕਟਰਾਂ ਦੀ ਹੜਤਾਲ ਤੇ ਜਨਤਕ ਰੋਸ ਵਿਚਾਲੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਵਾਅਦਾ ਕੀਤਾ ਹੈ ਕਿ ਜੇ ਪੁਲੀਸ ਇਹ ਕੇਸ ਸੁਲਝਾਉਣ ’ਚ ਨਾਕਾਮ ਰਹਿੰਦੀ ਹੈ ਤਾਂ ਮਾਮਲਾ ਸੀਬੀਆਈ ਹਵਾਲੇ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਜੂਨੀਅਰ ਡਾਕਟਰਾਂ ਤੇ ਹੋਰ ਸਿਹਤ ਅਮਲੇ ਦੀ ਹੜਤਾਲ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੀ। ਇਸੇ ਦੌਰਾਨ ਕੌਮੀ ਮਹਿਲਾ ਕਮਿਸ਼ਨ ਦੀ ਦੋ ਮੈਂਬਰੀ ਟੀਮ ਸ਼ਹਿਰ ਦੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਤੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਲਈ ਕੋਲਕਾਤਾ ਪਹੁੰਚ ਗਈ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਡਾਕਟਰ ਦੇ ਘਰ ਗਈ ਅਤੇ ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਜੇ ਪੁਲੀਸ ਐਤਵਾਰ ਤੱਕ ਇਹ ਮਾਮਲਾ ਸੁਲਝਾਉਣ ’ਚ ਨਾਕਾਮ ਰਹਿੰਦੀ ਹੈ ਤਾਂ ਅਸੀਂ ਮਾਮਲਾ ਸੀਬੀਆਈ ਨੂੰ ਸੌਂਪ ਦੇਵਾਂਗੇ। ਹਾਲਾਂਕਿ ਕੇਂਦਰੀ ਜਾਂਚ ਏਜੰਸੀ ਦੀ ਸਫਲਤਾ ਦਰ ਬਹੁਤ ਘੱਟ ਹੈ।’ ਮਮਤਾ ਬੈਨਰਜੀ ਨਾਲ ਹਾਜ਼ਰ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਾਂਚ ਸਹੀ ਦਿਸ਼ਾ ’ਚ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ, ‘ਘਟਨਾ ਸਥਾਨ ਨੇੜੇ ਮੌਜੂਦ ਸਾਰੇ ਲੋਕਾਂ ਨੂੰ ਸੱਦਿਆ ਜਾ ਰਿਹਾ ਹੈ ਅਤੇ ਜੇ ਉਨ੍ਹਾਂ ਨੂੰ ਅਜੇ ਤੱਕ ਨਹੀਂ ਸੱਦਿਆ ਗਿਆ ਤਾਂ ਉਨ੍ਹਾਂ ਨੂੰ ਵੀ ਜਾਂਚ ’ਚ ਸ਼ਾਮਲ ਕੀਤਾ ਜਾਵੇਗਾ।’
ਇਸੇ ਦੌਰਾਨ ਹਸਪਤਾਲ ਦੇ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਨਾਕਾਮ ਰਹਿਣ ’ਤੇ ਵਿਰੋਧ ਦਾ ਸਾਹਮਣਾ ਕਰ ਰਹੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਪ੍ਰਿੰਸੀਪਲ ਸੰਦੀਪ ਘੋਸ਼ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਘਟਨਾ ਦੇ ਰੋਸ ਵਜੋਂ ਦਿੱਲੀ ਦੇ ਏਮਜ਼, ਆਰਐੱਮਐੱਲ ਹਸਪਤਾਲ ਅਤੇ ਸਫ਼ਦਰਜੰਗ ਹਸਪਤਾਲ ਦੇ ਅਮਲੇ ਵੱਲੋਂ ਵੀ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ

ਕੋਲਕਾਤਾ ਹਾਈ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਅੱਜ

ਕੋਲਕਾਤਾ:

Advertisement

ਘਟਨਾ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਸਬੰਧੀ ਘੱਟ ਤੋਂ ਘੱਟ ਤਿੰਨ ਪਟੀਸ਼ਨਾਂ ’ਤੇ ਕਲਕੱਤਾ ਹਾਈ ਕੋਰਟ 13 ਅਗਸਤ ਨੂੰ ਸੁਣਵਾਈ ਕਰੇਗਾ। ਚੀਫ ਜਸਟਿਸ ਟੀਐੱਸ ਸ਼ਿਵਗਿਆਨਮ ਤੇ ਜਸਟਿਸ ਹਿਰਨਮਯ ਭੱਟਾਚਾਰੀਆ ਦੇ ਬੈਂਚ ਕੋਲ ਅੱਜ ਘੱਟ ਤੋਂ ਘੱਟ ਤਿੰਨ ਪਟੀਸ਼ਨਰਾਂ ਦਾਇਰ ਕੀਤੀਆਂ ਗਈਆਂ ਜਿਨ੍ਹਾਂ ’ਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਬੈਂਚ ਨੇ ਕਿਹਾ ਕਿ ਉਹ 13 ਅਗਸਤ ਨੂੰ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। -ਪੀਟੀਆਈ

ਤੁਰੰਤ ਤੇ ਸਖ਼ਤ ਕਾਰਵਾਈ ਕਰੇ ਪੱਛਮੀ ਬੰਗਾਲ ਸਰਕਾਰ: ਪ੍ਰਿਯੰਕਾ

ਨਵੀਂ ਦਿੱਲੀ:

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਪੱਛਮੀ ਬੰਗਾਲ ਸਰਕਾਰ ਨੂੰ ਤੁਰੰਤ ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਘਟਨਾ ਦਿਲ ਕੰਬਾਉਣ ਵਾਲੀ ਹੈ। ਕੰਮ ਵਾਲੀਆਂ ਥਾਵਾਂ ’ਤੇ ਮਹਿਲਾਵਾਂ ਦੀ ਸੁਰੱਖਿਆ ਵੱਡਾ ਮੁੱਦਾ ਹੈ ਅਤੇ ਇਸ ਲਈ ਠੋਸ ਕੋਸ਼ਿਸ਼ਾਂ ਦੀ ਲੋੜ ਹੈ।’ ਉਨ੍ਹਾਂ ਕਿਹਾ, ‘ਮੇਰੀ ਸੂਬਾ ਸਰਕਾਰ ਨੂੰ ਅਪੀਲ ਹੈ ਕਿ ਇਸ ਮਾਮਲੇ ’ਚ ਤੁਰੰਤ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ ਅਤੇ ਪੀੜਤਾ ਦੇ ਪਰਿਵਾਰ ਤੇ ਸਾਥੀ ਡਾਕਟਰਾਂ ਨੂੰ ਨਿਆਂ ਮਿਲੇ।’ -ਪੀਟੀਆਈ

Advertisement
Tags :
Author Image

joginder kumar

View all posts

Advertisement
×