For the best experience, open
https://m.punjabitribuneonline.com
on your mobile browser.
Advertisement

ਆਰਐੱਮਐੱਲ ਹਸਪਤਾਲ ’ਚ ਡਾਕਟਰਾਂ ਨੇ ਹੜਤਾਲ ਵਾਪਸ ਲਈ

08:47 AM Aug 21, 2024 IST
ਆਰਐੱਮਐੱਲ ਹਸਪਤਾਲ ’ਚ ਡਾਕਟਰਾਂ ਨੇ ਹੜਤਾਲ ਵਾਪਸ ਲਈ
ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਵਿਦਿਆਰਥੀ ਜਥੇਬੰਦੀਆਂ ਦੀਆਂ ਕਾਰਕੁਨ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿਲੀ, 20 ਅਗਸਤ
ਕੇਂਦਰ ਸਰਕਾਰ ਦੁਆਰਾ ਚਲਾਏ ਜਾ ਰਹੇ ਰਾਮ ਮਨੋਹਰ ਲੋਹੀਆ ਹਸਪਤਾਲ (ਆਰਐੱਮਐੱਲ) ਨੇ ਮੰਗਲਵਾਰ ਨੂੰ ਕੋਲਕਾਤਾ ਦੇ ਇੱਕ ਡਾਕਟਰ ਦੇ ਕਥਿਤ ਜਬਰ-ਜਨਾਹ ਅਤੇ ਕਤਲ ਦੇ ਵਿਰੋਧ ਵਿੱਚ ਆਪਣੀ ਨੌਂ ਦਿਨਾਂ ਦੀ ਹੜਤਾਲ ਵਾਪਸ ਲੈ ਲਈ, ਜਦੋਂ ਕਿ ਹੋਰ ਰੈਜ਼ੀਡੈਂਟ ਡਾਕਟਰਾਂ ਦੀਆਂ ਸੰਸਥਾਵਾਂ ਨੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖ਼ਲ ਦੀ ਸ਼ਲਾਘਾ ਕੀਤੀ। ਆਰਐੱਮਐੱਲ ਆਰਡੀਏ ਨੇ ਕਿਹਾ ਕਿ ਕੇਂਦਰ ਵੱਲੋਂ ਸਾਰੇ ਭਾਰਤ ਵਿੱਚ ਉਨ੍ਹਾਂ ਦੇ ਸਾਥੀਆਂ ਦੁਆਰਾ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਸਵੀਕਾਰ ਕਰਨ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਹੈ।
ਰਾਮ ਮਨੋਹਰ ਲੋਹੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੰਤਰਾਲੇ ਨੇ ਸਾਰੇ ਕੇਂਦਰੀ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਆ ਸਖ਼ਤ ਕਰਨ ਅਤੇ ਰਾਜ ਸਰਕਾਰਾਂ ਨੂੰ ਸਲਾਹ ਜਾਰੀ ਕਰਨ ਦਾ ਵਾਅਦਾ ਕੀਤਾ ਹੈ। ਸਿਹਤ ਮੰਤਰਾਲੇ ਅਤੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਨੇ ਭਰੋਸਾ ਦਿਵਾਇਆ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਸੁਰੱਖਿਆ ਉਪਾਵਾਂ ਨੂੰ ਵਧਾਉਣ ਲਈ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਪ੍ਰਾਪਤ ਕਰ ਲਈਆਂ ਗਈਆਂ ਹਨ, ਲਾਗੂ ਕਰਨ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਡਾਕਟਰਾਂ ਨੇ ਕਿਹਾ ਕਿ ਭਾਵੇਂ ਉਹ ਆਪਣੀ ਹੜਤਾਲ ਮੁਲਤਵੀ ਕਰਨ ਲਈ ਸਹਿਮਤ ਹੋ ਗਏ ਹਨ, ਪਰ ਉਹ ਆਰਜੀ ਕਾਰ ਮਾਮਲੇ ਵਿੱਚ ਨਿਆਂ ਲਈ ਵਕਾਲਤ ਜਾਰੀ ਰੱਖਣਗੇ। ਡਾਕਟਰ ਸ਼ਾਮ 4 ਵਜੇ ਤੋਂ ਮੁੜ ਡਿਊਟੀ ਸ਼ੁਰੂ ਕੀਤੀ ਅਤੇ ਹੜਤਾਲ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੋਲਕਾਤਾ ਵਿੱਚ ਇੱਕ ਡਾਕਟਰ ਦੀ ਜਬਰ-ਜਨਾਹ ਅਤੇ ਹੱਤਿਆ ਦੇ ਮੱਦੇਨਜ਼ਰ ਡਾਕਟਰਾਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪ੍ਰੋਟੋਕੋਲ ਤਿਆਰ ਕਰਨ ਲਈ 10 ਮੈਂਬਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ।

ਔਰਤਾਂ ਦੀ ਸੁਰੱਖਿਆ ਲਈ ਡੀਯੂ ਕੈਂਪਸ ’ਚ ਮਾਰਚ

ਨਵੀਂ ਦਿਲੀ (ਪੱਤਰ ਪ੍ਰੇਰਕ):

Advertisement

ਅੱਜ ਦਿੱਲੀ ਯੂਨੀਵਰਸਿਟੀ ਦੇ ਉੱਤਰੀ ਕੈਂਪਸ ਵਿੱਚ ਕੋਲਕਾਤਾ ਦੇ ਸਿਖਿਆਰਥੀ ਡਾਕਟਰਾਂ ਲਈ ਨਿਆਂ ਦੇ ਅਧਿਕਾਰ ਅਤੇ ਔਰਤਾਂ ਦੀ ਸੁਰੱਖਿਆ ਲਈ ਮਾਰਚ ਕੀਤਾ ਗਿਆ। ਹੈਲਥ ਕੇਅਰ ਵਰਕਰਾਂ ਦੀ ਸੁਰੱਖਿਆ ਲਈ ਮਾਰਚ ਵਿੱਚ ਵੱਖ-ਵੱਖ ਕਾਲਜਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ। ਵਿਦਿਆਰਥੀਆਂ ਨੇ ਡਾਕਟਰ ਦੇ ਦਰਦਨਾਕ ਮਾਮਲੇ ਵਿੱਚ ਇਨਸਾਫ਼ ਲਈ ਰੈਲੀ ਕੀਤੀ। ਵੱਖ-ਵੱਖ ਸੰਗਠਨਾਂ ਦੇ ਵਿਦਿਆਰਥੀਆਂ ਨੇ ਹੱਤਿਆ ਦੀ ਨਿੰਦਾ ਕਰਦੇ ਹੋਏ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕੈਂਪਸ ਵਿੱਚ ਰੈਲੀ ਕੀਤੀ, ਔਰਤਾਂ ਦੀ ਸੁਰੱਖਿਆ ਦੇ ਮਜ਼ਬੂਤ ਉਪਾਵਾਂ ਅਤੇ ਪੀੜਤ ਲਈ ਨਿਆਂ ਦੀ ਮੰਗ ਕੀਤੀ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਤੇ ਕ੍ਰਾਂਤੀਕਾਰੀ ਯੁਵਾ ਸੰਗਠਨ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਆਰਟਸ ਫੈਕਲਟੀ ਦੇ ਬਾਹਰ ਮਾਰਚ ਕੀਤਾ।

Advertisement
Author Image

joginder kumar

View all posts

Advertisement
×