For the best experience, open
https://m.punjabitribuneonline.com
on your mobile browser.
Advertisement

ਡਾਕਟਰ ਦੀ ਹੱਤਿਆ ਦਾ ਮਾਮਲਾ: ਜੂਨੀਅਰ ਡਾਕਟਰਾਂ ਵੱਲੋਂ ਭਲਕ ਤਕ ਜਾਂਚ ਮੁਕੰਮਲ ਕਰਨ ਦਾ ਅਲਟੀਮੇਟਮ

12:27 PM Aug 13, 2024 IST
ਡਾਕਟਰ ਦੀ ਹੱਤਿਆ ਦਾ ਮਾਮਲਾ  ਜੂਨੀਅਰ ਡਾਕਟਰਾਂ ਵੱਲੋਂ ਭਲਕ ਤਕ ਜਾਂਚ ਮੁਕੰਮਲ ਕਰਨ ਦਾ ਅਲਟੀਮੇਟਮ
Ranchi: Junior doctors of Rajendra Institute of Medical Sciences (RIMS) stage a protest against the sexual assault and murder of a postgraduate trainee doctor in Kolkata, in Ranchi, Tuesday, Aug. 13, 2024. (PTI Photo)(PTI08_13_2024_000017A)
Advertisement

ਕੋਲਕਾਤਾ, 13 ਅਗਸਤ
ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਨੇ ਕੋਲਕਾਤਾ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ’ਚ ਮੰਗਲਵਾਰ ਨੂੰ ਵੀ ਹੜਤਾਲ ਜਾਰੀ ਰੱਖੀ ਅਤੇ ਉਸ ਲਈ ਇਨਸਾਫ ਦੀ ਮੰਗ ਕੀਤੀ। ਡਾਕਟਰਾਂ ਦੀ ਹੜਤਾਲ ਨੇ ਸੂਬੇ ’ਚ ਸਿਹਤ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਮੰਗਲਵਾਰ ਸਵੇਰ ਤੋਂ ਹੀ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਓਪੀਡੀਜ਼ ਵਿੱਚ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦਿਖਾਈ ਦਿੱਤੀਆਂ। ਅੰਦੋਲਨਕਾਰੀ ਜੂਨੀਅਰ ਡਾਕਟਰ ਹਸਪਤਾਲ ’ਚੋਂ ਸੀਨੀਅਰ ਅਧਿਕਾਰੀਆਂ ਨੂੰ ਹਟਾਉਣ ਲਈ ਦਬਾਅ ਪਾ ਰਹੇ ਸਨ। ਡਾਕਟਰਾਂ ਨੇ ਮੰਗਲਵਾਰ ਨੂੰ ਕੋਲਕਾਤਾ ਪੁਲੀਸ ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 14 ਅਗਸਤ ਤਕ ਦਾ ਅਲਟੀਮੇਟਮ ਦਿੱਤਾ ਹੈ। ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰ ਨੇ ਕਿਹਾ, ‘‘ਅਸੀਂ ਇਸ ਘਟਨਾ ਦੀ ਨਿਆਂਇਕ ਜਾਂਚ ਚਾਹੁੰਦੇ ਹਾਂ।’’ ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਂਚ ਮੁਕੰਮਲ ਕਰਨ ਲਈ ਐਤਵਾਰ ਤੱਕ ਦਾ ਸਮਾਂ ਕਿਉਂ ਚਾਹੀਦਾ ਹੈ? ਜਦੋਂ ਕਿ ਅਸੀਂ ਪੁਲੀਸ ਨੂੰ ਬੁੱਧਵਾਰ ਤੱਕ ਆਪਣੀ ਜਾਂਚ ਪੂਰੀ ਕਰਨ ਲਈ ਕਹਿ ਰਹੇ ਹਾਂ।’’ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਮ੍ਰਿਤਕ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੋਲਕਾਤਾ ਪੁਲੀਸ ਨੂੰ ਕੇਸ ਨੂੰ ਸੁਲਝਾਉਣ ਲਈ 18 ਅਗਸਤ ਦਾ ਸਮਾਂ ਦਿੱਤਾ ਸੀ ਜਿਸ ਵਿੱਚ ਅਸਫਲ ਰਹਿਣ ਮਗਰੋਂ ਉਨ੍ਹਾਂ ਮਾਮਲਾ ਮਾਮਲਾ ਸੀਬੀਆਈ ਨੂੰ ਸੌਂਪਣ ਦੀ ਗੱਲ ਕਹੀ ਸੀ। -ਪੀਟੀਆਈ

ਕਲਕੱਤਾ ਹਾਈ ਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ

ਕੋਲਕਾਤਾ ਹਾਈ ਕੋਰਟ ਨੇ ਮੰਗਲਵਾਰ ਨੂੰ ਹਸਪਤਾਲ ਵਿੱਚ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਜਾਂਚ ਕੋਲਕਾਤਾ ਪੁਲੀਸ ਤੋਂ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਿਟੀ ਪੁਲੀਸ ਨੂੰ ਕੇਸ ਡਾਇਰੀ ਅੱਜ ਸ਼ਾਮ ਤਕ ਅਤੇ ਹੋਰ ਸਾਰੇ ਦਸਤਾਵੇਜ਼ ਬੁੱਧਵਾਰ ਸਵੇਰੇ 10 ਵਜੇ ਤੱਕ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement
Author Image

A.S. Walia

View all posts

Advertisement