For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਭਰ ’ਚ ਡਾਕਟਰ ਹੜਤਾਲ ’ਤੇ, ਓਪੀਡੀ ਸੇਵਾਵਾਂ ਠੱਪ

12:19 PM Aug 16, 2024 IST
ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਭਰ ’ਚ ਡਾਕਟਰ ਹੜਤਾਲ ’ਤੇ  ਓਪੀਡੀ ਸੇਵਾਵਾਂ ਠੱਪ
Advertisement

ਪਟਿਆਲਾ, 16 ਅਗਸਤ
ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਸਿਵਲ ਮੈਡੀਕਲ ਸਰਵਿਸ (ਪੀਸੀਐੱਮਐੱਸ) ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਕਾਰਨ ਪੰਜਾਬ ਭਰ ਦੀਆਂ 829 ਆਮ ਆਦਮੀ ਕਲੀਨਿਕਾਂ (ਏਏਸੀ) ਅਤੇ ਲਗਪਗ 550 ਪੇਂਡੂ ਮੈਡੀਕਲ ਡਿਸਪੈਂਸਰੀਆਂ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ ਹੋ ਗਈਆਂ ਹਨ। ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਠੱਪ ਕਰਕੇ ਨਰਸਿੰਗ ਐਸੋਸੀਏਸ਼ਨ ਵੀ ਇਸ ਹੜਤਾਲ ਵਿੱਚ ਸ਼ਾਮਲ ਹੋ ਗਈ ਹੈ। ਡਾਕਟਰ ਮੈਡੀਕਲ ਸੰਸਥਾਵਾਂ ਅਤੇ ਕਲੀਨਿਕਾਂ ਵਿੱਚ ਢਿੱਲੇ ਸੁਰੱਖਿਆ ਪ੍ਰਬੰਧਾਂ ਦਾ ਵਿਰੋਧ ਕਰ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਨੇ ਕਿਹਾ ਕਿ ਦੇਸ਼ ਅਤੇ ਰਾਜ ਭਰ ਵਿੱਚ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਇਨ੍ਹਾਂ ਨੂੰ ਹੇਠਾਂ ਲਿਆਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

Advertisement
Advertisement
Author Image

Advertisement
×