ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਨੇ ਸੜਕ ’ਤੇ ਓਪੀਡੀ ਸੇਵਾਵਾਂ ਦਿੱਤੀਆਂ

07:59 AM Aug 20, 2024 IST
ਨਵੀਂ ਦਿੱਲੀ ਦੇ ਨਿਰਮਾਣ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 19 ਅਗਸਤ
ਕੋਲਕਾਤਾ ’ਚ ਇਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਵਿਰੋਧ ’ਚ ਅੱਠ ਦਿਨਾਂ ਤੋਂ ਹੜਤਾਲ ’ਤੇ ਬੈਠੇ ਡਾਕਟਰਾਂ ਨੇ ਅੱਜ ਨਿਰਮਾਣ ਭਵਨ ਦੇ ਬਾਹਰ ਓਪੀਡੀ ਸੇਵਾਵਾਂ ਮੁਹੱਈਆ ਕਰਵਾਈਆਂ। ਅੱਜ ਨਿਰਮਾਣ ਭਵਨ ਵਿੱਚ ਸਿਹਤ ਮੰਤਰਾਲੇ ਦੇ ਦਫਤਰ ਦੇ ਸਾਹਮਣੇ ਸੜਕ ’ਤੇ ਡਾਕਟਰ ਆਪਣੇ ਨਾਮ ਅਤੇ ਵਿਸ਼ੇਸ਼ਤਾਵਾਂ ਵਾਲੇ ਬੋਰਡ ਲੈ ਕੇ ਬੈਠੇ ਸਨ। ਮਰੀਜ਼ਾਂ ਦੀ ਜਾਂਚ ਕਰਨ ਲਈ ਸੜਕ ’ਤੇ ਬੈਠੇ ਇੱਕ ਡਾਕਟਰ ਨੇ ਕਿਹਾ, ‘‘ਹਸਪਤਾਲ ਵਿੱਚ ਕੋਈ ਸੁਰੱਖਿਆ ਨਹੀਂ ਹੈ। ਇੱਥੇ ਘੱਟੋ-ਘੱਟ ਸਾਡੇ ਆਲੇ-ਦੁਆਲੇ ਪੁਲੀਸ ਹੈ, ਇਸ ਲਈ ਅਸੀਂ ਇੱਥੇ ਮਰੀਜ਼ਾਂ ਦਾ ਇਲਾਜ ਕਰ ਸਕਦੇ ਹਾਂ। ਸਾਡੇ ਕੋਲ ਆਪਣੇ ਲਈ ਲੜਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ। ਕੋਈ ਵੀ ਸਾਨੂੰ ਹਮਦਰਦੀ ਅਤੇ ਭਰੋਸੇ ਦੇਣ ਤੋਂ ਇਲਾਵਾ ਕੁਝ ਨਹੀਂ ਕਰ ਰਿਹਾ।”
ਡਾ. ਅੰਸਾਰ ਨੇ ਕਿਹਾ, “ਅਸੀਂ ਇੱਥੇ ਓਪੀਡੀ ਸੇਵਾਵਾਂ ਵੀ ਦੇ ਰਹੇ ਹਾਂ ਅਤੇ ਵਿਰੋਧ ਵੀ ਕਰ ਰਹੇ ਹਾਂ।’’ ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸੀਬੀਆਈ ਮੁਲਜ਼ਮਾਂ ਨੂੰ ਜਲਦੀ ਫੜੇ ਅਤੇ ਅਦਾਲਤ ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਦੇਵੇ। ਅਸੀਂ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।”
ਜਾਣਕਾਰੀ ਅਨੁਸਾਰ ਅੱਜ ਕਰੀਬ 300 ਤੋਂ 400 ਡਾਕਟਰ ਨਿਰਮਾਣ ਭਵਨ ’ਚ ਇਕੱਠੇ ਹੋਏ। ਉਨ੍ਹਾਂ ਨੇ ਹੱਥਾਂ ਵਿੱਚ ਝੰਡੇ ਅਤੇ ਤਖ਼ਤੀਆਂ ਫੜੀਆਂ ਹੋਈਆਂ। ਪ੍ਰਦਰਸ਼ਨ ਕਰ ਰਹੇ ਡਾਕਟਰਾਂ ’ਚੋਂ ਇੱਕ ਨੇ ਕਿਹਾ, “ਅਸੀਂ ਡਾਕਟਰ ਇੱਥੇ ਅੱਠ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਾਂ ਪਰ ਹੁਣ ਤੱਕ ਕੁਝ ਨਹੀਂ ਬਦਲਿਆ ਹੈ। ਅਸੀਂ ਨਹੀਂ ਰੁਕਾਂਗੇ, ਕੇਂਦਰੀ ਸੁਰੱਖਿਆ ਕਾਨੂੰਨ (ਸੀਪੀਏ) ਲਾਗੂ ਹੋਣ ਤੱਕ ਹੜਤਾਲ ਜਾਰੀ ਰਹੇਗੀ।
ਡਾ. ਪ੍ਰਸ਼ਸਤੀ ਨੇ ਕਿਹਾ ਕਿ ਮਹਿਲਾ ਡਾਕਟਰ ਕੰਮ ਕਰਦੇ ਵੇਲੇ ਡਰਦੀਆਂ ਹਨ। ਉਨ੍ਹਾਂ ਕਿਹਾ, ‘‘ਸਾਨੂੰ ਇੱਕ ਸੁਰੱਖਿਆ ਐਕਟ ਦੀ ਲੋੜ ਹੈ ਤਾਂ ਜੋ ਅਸੀਂ ਕੰਮ ਵਾਲੀ ਥਾਂ ’ਤੇ ਸੁਰੱਖਿਅਤ ਮਹਿਸੂਸ ਕਰ ਸਕੀਏ। ਇਸ ਬੇਰਹਿਮੀ ਨੇ ਸਾਡੇ ਦਿਲਾਂ ਅਤੇ ਦਿਮਾਗਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੇ ਹੁਣ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਬਹੁਤ ਦੇਰ ਹੋ ਜਾਵੇਗੀ।” -ਪੀਟੀਆਈ

Advertisement

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਪ੍ਰੇਸ਼ਾਨ

ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਡਾਕਟਰ ਦੇ ਜਬਰ-ਜਨਾਹ ਅਤੇ ਹੱਤਿਆ ਨੂੰ ਲੈ ਕੇ ਕੌਮੀ ਰਾਜਧਾਨੀ ਵਿੱਚ ਡਾਕਟਰਾਂ ਦੀ ਹੜਤਾਲ ਨੂੰ ਐਤਵਾਰ ਨੂੰ ਇੱਕ ਹਫ਼ਤਾ ਪੂਰਾ ਹੋ ਗਿਆ ਹੈ ਅਤੇ ਅੱਜ ਇਹ ਦੂਜੇ ਹਫ਼ਤੇ ਵਿੱਚ ਦਾਖਲ ਹੋ ਗਈ ਹੈ। ਇਸ ਹੜਤਾਲ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਦੇਰ ਰਾਤ ਰੈਜ਼ੀਡੈਂਟ ਡਾਕਟਰਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਹਾਲਾਂਕਿ ਅੱਜ ਉਨ੍ਹਾਂ ਨੇ ਨਿਰਮਾਣ ਭਵਨ ਦੇ ਬਾਹਰ ਮਰੀਜ਼ਾਂ ਨੂੰ ਦਵਾਈ, ਸਰਜਰੀ ਅਤੇ ਬਾਲ ਰੋਗ ਸਮੇਤ ਲਗਪਗ 36 ਓਪੀਡੀ ਸੇਵਾਵਾਂ ਦੇਣ ਕਰਨ ਦਾ ਫ਼ੈਸਲਾ ਕੀਤਾ ਸੀ।

Advertisement
Advertisement
Advertisement