ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਪੁਰ ਵਿੱਚ ਡਾਕਟਰਾਂ ਵੱਲੋਂ ਹੜਤਾਲ ਮੁੜ ਸ਼ੁਰੂ

11:34 PM Oct 19, 2024 IST

ਜੈਪੁਰ, 19 ਅਕਤੂਬਰ
ਜੈਪੁਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਕੰਮ ਵਾਲੀ ਥਾਂ ’ਤੇ ਸੁਰੱਖਿਆ ਤੇ ਹੋਰ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ ਸ਼ਨਿਚਰਵਾਰ ਰਾਤ ਨੂੰ ਆਪਣੀ ਹੜਤਾਲ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਐਮਰਜੈਂਸੀ ਤੇ ਹੋਰ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਜੈਪੁਰ ਐਸੋਸੀਏਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਦੇ ਪ੍ਰਧਾਨ ਡਾ. ਮਨੋਹਰ ਸਿਓਲ ਨੇ ਕਿਹਾ ਕਿ ਐਸਐਮਐਸ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨੇ ਸੂਬਾ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ ਜੋ ਸ਼ਨਿਚਰਵਾਰ ਰਾਤ 8 ਵਜੇ ਸਮਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਸਤ ਵਿੱਚ ਡਾਕਟਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਕੰਮ ਵਾਲੀ ਥਾਂ ਦੀ ਸੁਰੱਖਿਆ ਤੇ ਹੋਰ ਮੰਗਾਂ ਨੂੰ ਪੂਰਾ ਕਰਨਗੇ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਡਾਕਟਰਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੇ ਹੱਕ ਵਿੱਚ ਪਿਛਲੇ 12 ਦਿਨਾਂ ਤੋਂ ਐਸਐਮਐਸ ਹਸਪਤਾਲ ਵਿੱਚ ਚੋਣਵੀਆਂ ਸੇਵਾਵਾਂ ਦਾ ਬਾਈਕਾਟ ਕਰਕੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਦਰਜ ਕਰਵਾ ਰਹੇ ਸਨ ਪਰ ਸਰਕਾਰ ਨੇ ਮਸਲੇ ਹੱਲ ਕਰਨ ਲਈ ਸੁਹਿਰਦਤਾ ਨਹੀਂ ਦਿਖਾਈ।

Advertisement

Advertisement