ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਵੱਲੋਂ ਜ਼ਿਲ੍ਹੇ ਭਰ ’ਚ ਓਪੀਡੀ ਸੇਵਾਵਾਂ ਠੱਪ

09:24 AM May 05, 2024 IST

ਪੱਤਰ ਪ੍ਰੇਰਕ
ਫਗਵਾੜਾ, 4 ਮਈ
ਇਥੋਂ ਦੇ ਸਿਵਲ ਹਸਪਤਾਲ ਵਿੱਚ ਸਥਿਤ ਮਹਿਲਾ ਡਾਕਟਰ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ’ਚ ਕੇਸ ਦਰਜ ਨਾ ਹੋਣ ਦੇ ਰੋਸ ਵਜੋਂ ਅੱਜ ਪੰਜਾਬ ਸਿਵਲ ਮੈਡੀਕਲ ਸਰਵਸਿਜ (ਪੀਸੀਐੱਮਐੱਸਏ) ਵੱਲੋਂ ਜ਼ਿੰਲ੍ਹੇ ਭਰ ਦੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਜ ਸਿਵਲ ਹਸਪਤਾਲ ਵਿਖੇ ਜਿਲ੍ਹਾ ਪ੍ਰਧਾਨ ਡਾ. ਅਮਨਜੋਤ ਕੌਰ ਦੀ ਅਗਵਾਈ ’ਚ ਡਾਕਟਰਾਂ, ਸਟਾਫ਼ ਵੱਲੋਂ ਹੜਤਾਲ ਕੀਤੀ ਗਈ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਗਰੋਂ ਡੀਸੀ ਅਮਿਤ ਕੁਮਾਰ ਪੰਚਾਲ ਤੇ ਐੱਸਡੀਐੱਮ ਜਸ਼ਨਜੀਤ ਸਿੰਘ ਦੇ ਦਖ਼ਲ ਮਗਰੋਂ ਪੁਲੀਸ ਨੇ ਡਾਕਟਰ ਮਨਜੀਤ ਨਾਗਰਾ ਦੀ ਦਰਖ਼ਾਸਤ ’ਤੇ ਲਵਲੀਨ ਸ਼ਰਮਾ, ਗੁਰਵਿੰਦਰ ਸਿੰਘ, ਕਿਰਨ ਦੀ ਮਾਤਾ , ਲਲਿਤ ਮਦਾਨ ਤੇ 20-30 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ। ਕੇਸ ਦਰਜ ਹੋਣ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ।

Advertisement

Advertisement
Advertisement