ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਹੜਤਾਲ ਸੋਮਵਾਰ ਤੋਂ

10:10 PM Sep 08, 2024 IST
ਕੁਲਦੀਪ ਸਿੰਘ
Advertisement

ਚੰਡੀਗੜ੍ਹ, 8 ਸਤੰਬਰ

ਪੰਜਾਬ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਦੀ ਹੜਤਾਲ ਭਲਕੇ 9 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸ ਕਰ ਕੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

Advertisement

ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਕੇ ਭਲਕੇ 9 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜਤਾਲ ਵਿੱਚ ਥੋੜੀ ਤਬਦੀਲੀ ਕਰਦਿਆਂ 9 ਤੋਂ 11 ਸਤੰਬਰ ਤੱਕ ਓਪੀਡੀ ਸੇਵਾਵਾਂ ਸਵੇਰੇ 8 ਤੋਂ 11 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਜੋ ਕਿ 11 ਵਜੇ ਤੋਂ 2 ਵਜੇ ਤੱਕ ਚੱਲਣਗੀਆਂ। ਇਨ੍ਹਾਂ ਤਿੰਨ ਦਿਨਾਂ ਵਿੱਚ ਸਿਰਫ਼ ਸਿਜ਼ੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਡਰਾਈਵਿੰਗ ਲਾਇਸੈਂਸ ਤੇ ਹਥਿਆਰਾਂ ਦੇ ਲਾਇਸੈਂਸ ਲਈ ਮੈਡੀਕਲ, ਜਨਰਲ ਮੈਡੀਕਲ ਅਤੇ ਭਰਤੀ ਸਬੰਧੀ ਮੈਡੀਕਲ ਤੇ ਡੋਪ ਟੈਸਟ ਆਦਿ ਨਹੀਂ ਕੀਤੇ ਜਾਣਗੇ। ਇਸ ਦੇ ਨਾਲ ਹੀ ਕੋਈ ਵੀਆਈਪੀ ਡਿਊਟੀ ਵੀ ਨਹੀਂ ਕੀਤੀ ਜਾਵੇਗੀ।

Advertisement