ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਹੜਤਾਲ ਅੱਜ ਤੋਂ

06:53 AM Sep 09, 2024 IST

ਚੰਡੀਗੜ੍ਹ (ਕੁਲਦੀਪ ਸਿੰਘ): ਪੰਜਾਬ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਦੀ ਹੜਤਾਲ ਭਲਕੇ 9 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸ ਕਰ ਕੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਕੇ ਭਲਕੇ 9 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜਤਾਲ ਵਿੱਚ ਥੋੜੀ ਤਬਦੀਲੀ ਕਰਦਿਆਂ 9 ਤੋਂ 11 ਸਤੰਬਰ ਤੱਕ ਓਪੀਡੀ ਸੇਵਾਵਾਂ ਸਵੇਰੇ 8 ਤੋਂ 11 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਜੋ ਕਿ 11 ਵਜੇ ਤੋਂ 2 ਵਜੇ ਤੱਕ ਚੱਲਣਗੀਆਂ। ਇਨ੍ਹਾਂ ਤਿੰਨ ਦਿਨਾਂ ਵਿੱਚ ਸਿਰਫ਼ ਸਿਜ਼ੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਡਰਾਈਵਿੰਗ ਲਾਇਸੈਂਸ ਤੇ ਹਥਿਆਰਾਂ ਦੇ ਲਾਇਸੈਂਸ ਲਈ ਮੈਡੀਕਲ, ਜਨਰਲ ਮੈਡੀਕਲ ਅਤੇ ਭਰਤੀ ਸਬੰਧੀ ਮੈਡੀਕਲ ਤੇ ਡੋਪ ਟੈਸਟ ਆਦਿ ਨਹੀਂ ਕੀਤੇ ਜਾਣਗੇ। ਇਸ ਦੇ ਨਾਲ ਹੀ ਕੋਈ ਵੀਆਈਪੀ ਡਿਊਟੀ ਵੀ ਨਹੀਂ ਕੀਤੀ ਜਾਵੇਗੀ।
ਡਾ. ਸਰੀਨ ਨੇ ਦੱਸਿਆ ਕਿ ਹਾਲਾਂਕਿ ਡਾਕਟਰਾਂ ਵੱਲੋਂ ਪਹਿਲੇ ਪੜਾਅ ਵਿੱਚ ਸਭ ਕੁਝ ਬੰਦ ਕਰਨ ਦੀ ਤਿਆਰੀ ਕੀਤੀ ਗਈ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਨਿਟ ਸਬ-ਕਮੇਟੀ ਵਜੋਂ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਦੀ 11 ਸਤੰਬਰ ਦੀ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ। ਜਥੇਬੰਦੀ ਨੇ ਸਾਫ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਅਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਤਾਂ 12 ਸਤੰਬਰ ਤੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਉਸ ਪੜਾਅ ਵਿੱਚ 12 ਤੋਂ 15 ਸਤੰਬਰ ਤੱਕ ਓਪੀਡੀ ਸੇਵਾਵਾਂ ਮੁਕੰਮਲ ਬੰਦ ਕਰ ਰਹਿਣਗੀਆਂ। ਫਿਰ ਵੀ ਮੰਗਾਂ ਪੂਰੀਆਂ ਨਾ ਹੋਣ ’ਤੇ ਤੀਜੇ ਪੜਾਅ ਵਿੱਚ 16 ਸਤੰਬਰ ਤੋਂ ਬਾਅਦ ਮੈਡੀਕੋ-ਲੀਗਲ ਕੇਸ ਮੁਅੱਤਲ ਕਰ ਦਿੱਤੇ ਜਾਣਗੇ।

Advertisement

Advertisement