For the best experience, open
https://m.punjabitribuneonline.com
on your mobile browser.
Advertisement

ਐੱਸਐੱਮਓ ’ਤੇ ਹਮਲੇ ਵਿਰੁੱਧ ਸੜਕਾਂ ’ਤੇ ਉਤਰੇ ਡਾਕਟਰ

08:06 AM Apr 23, 2024 IST
ਐੱਸਐੱਮਓ ’ਤੇ ਹਮਲੇ ਵਿਰੁੱਧ ਸੜਕਾਂ ’ਤੇ ਉਤਰੇ ਡਾਕਟਰ
ਸਰਕਾਰੀ ਹਸਪਤਾਲ ਮੁਹਾਲੀ ਦੇ ਡਾਕਟਰ ਅਤੇ ਸਟਾਫ਼ ਮੈਂਬਰ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 22 ਅਪਰੈਲ
ਈਐੱਸਆਈ ਹਸਪਤਾਲ ਹੁਸ਼ਿਆਰਪੁਰ ਦੇ ਐੱਸਐੱਮਓ ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿੱਚ ਅੱਜ ਇੱਥੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸੜਕ ’ਤੇ ਉਤਰ ਆਏ। ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਟਾਫ਼ ਨੇ ਘਟਨਾ ਖ਼ਿਲਾਫ਼ ਏਕੇ ਦਾ ਸਬੂਤ ਦਿੰਦੇ ਹੋਏ ਸਾਂਝੇ ਤੌਰ ’ਤੇ ਵਿਸ਼ਾਲ ਰੋਸ ਮਾਰਚ ਕੀਤਾ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਚ.ਐੱਸ. ਚੀਮਾ ਨੇ ਕਿਹਾ ਕਿ ਪੀਸੀਐੱਮਐੱਸਏ ਅਤੇ ਸਮੁੱਚਾ ਸਿਹਤ ਸਟਾਫ਼ ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਉਨ੍ਹਾਂ ਐੱਸਐੱਮਓ ’ਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਪੀੜਤ ਡਾਕਟਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਡੇਰਾਬੱਸੀ (ਹਰਜੀਤ ਸਿੰਘ): ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਹਤ ਅਧਿਕਾਰੀ ’ਤੇ ਹਮਲੇ ਦੇ ਵਿਰੋਧ ਵਿੱਚ ਅੱਜ ਇੱਥੇ ਸਰਕਾਰੀ ਹਸਪਤਾਲ ਡੇਰਾਬੱਸੀ ਦੇ ਡਾਕਟਰਾਂ ਤੇ ਸਟਾਫ ਵੱਲੋਂ ਰੋਸ ਪ੍ਰਗਟਾਵਾ ਕੀਤਾ ਗਿਆ। ਪੀਸੀਐੱਮਐੱਸ ਐਸੋਸੀਏਸ਼ਨ ਮੁਹਾਲੀ ਦੇ ਮੈਂਬਰ ਤੇ ਸਰਕਾਰੀ ਹਸਪਤਾਲ ਡੇਰਾਬੱਸੀ ਦੇ ਮੈਡੀਕਲ ਅਫਸਰ ਡਾ. ਆਸ਼ੀਸ਼ ਨੇ ਦੱਸਿਆ ਕਿ ਓਪੀਡੀ ਸੇਵਾਵਾਂ, ਇਲੈਕਟਿਵ ਆਪਰੇਸ਼ਨ, ਜਨਰਲ ਮੈਡੀਕਲ ਫਿਟਨੈੱਸ ਹਥਿਆਰ ਲਾਇਸੈਂਸ, ਡਰਾਈਵਿੰਗ ਲਾਇਸੈਂਸ ਆਦਿ ਲਈ ਡੋਪ ਟੈਸਟ ਤੇ ਦਫ਼ਤਰੀ ਕੰਮ ਗੇਟ ਰੈਲੀ ਕਰ ਕੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਬੰਦ ਰੱਖੇ ਗਏ।

Advertisement

Advertisement
Author Image

Advertisement
Advertisement
×