ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਸਕੂਲ ਦੀ ਨੁਹਾਰ ਬਦਲਣਗੇ ਦਾਨੀ ਸੱਜਣ

10:18 AM Jun 17, 2024 IST
ਸਰਕਾਰੀ ਸਕੂਲ ਵਿੱਚ ਕੰਮ ਦੀ ਰੂਪ-ਰੇਖਾ ਉਲੀਕਦੇ ਹੋਏ ਕੇਹਰ ਸਿੰਘ ਤੇ ਹੋਰ।

ਪੱਤਰ ਪ੍ਰੇਰਕ
ਭੁੱਚੋ ਮੰਡੀ, 16 ਜੂਨ
ਦਾਨੀ ਸੱਜਣ ਸਰਕਾਰੀ ਹਾਈ ਸਮਾਰਟ ਸਕੂਲ ਚੱਕ ਰਾਮ ਸਿੰਘ ਵਾਲਾ ਦੀ ਨੁਹਾਰ ਬਦਲਣ ਲਈ ਲਗਪਗ ਦੋ ਲੱਖ ਰੁਪਏ ਖਰਚਣਗੇ। ਇਸ ਵਿੱਚ ਪਿੰਡ ਦੇ ਸਾਬਕਾ ਸਰਪੰਚ ਕੇਹਰ ਸਿੰਘ ਸਿੱਧੂ ਨੇ 80 ਹਜ਼ਾਰ ਰੁਪਏ ਮੁੱਲ ਦੀਆਂ ਇੰਟਰਲਾਕ ਟਾਈਲਾਂ ਭੇਟ ਕੀਤੀਆਂ ਹਨ ਜਦਕਿ ਬਾਕੀ ਦੇ ਖਰਚੇ ਲਈ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਓਲਡ ਸਟੂਡੈਂਟਸ ਐਸੋਸੀਏਸ਼ਨ ਅਤੇ ਪਿੰਡ ਦੇ ਵਿਦੇਸ਼ਾਂ ਵਿੱਚ ਰਹਿੰਦੇ ਦਾਨੀ ਸੱਜਣਾਂ ਨੇ ਹਾਮੀ ਭਰ ਦਿੱਤੀ ਹੈ। ਇਨ੍ਹਾਂ ਸਾਰੇ ਦਾਨੀਆਂ ਦਾ ਧੰਨਵਾਦ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਰਣਜੀਤ ਸਿੰਘ ਸੰਧੂ ਨੇ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ਦੇ ਅੰਦਰ ਮੁੱਖ ਪਾਰਕ ਵਾਲੇ ਖਸਤਾ ਹਾਲ ਰਸਤੇ ਨੂੰ ਇੰਟਰਲਾਕਿੰਗ ਟਾਈਲਾਂ ਲਗਾ ਕੇ ਪੱਕਾ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪਿੰਡ ਦੇ ਦਾਨੀ ਸੱਜਣਾ ਨਾਲ ਸੰਪਰਕ ਕੀਤਾ ਗਿਆ ਸੀ। ਇਸ ਸਦਕਾ ਹੀ ਦਾਨੀਆਂ ਨੇ ਬੱਚਿਆਂ ਦੀ ਇਸ ਸਮੱਸਿਆ ਨੂੰ ਹੱਲ ਕੀਤਾ ਹੈ। ਇਸ ਮੌਕੇ ਐੱਸਐੱਮਸੀ ਦੇ ਚੇਅਰਮੈਨ ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਹਾਜ਼ਰ ਸਨ।

Advertisement

Advertisement
Advertisement