For the best experience, open
https://m.punjabitribuneonline.com
on your mobile browser.
Advertisement

ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ

03:16 PM May 19, 2025 IST
ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ  ਮੁੱਖ ਸਕੱਤਰ ਐੱਸਜੀਪੀਸੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਈ

Advertisement

ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵੱਲੋਂ ਕੀਤੇ ਖੁਲਾਸੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਬਿਆਨ ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਚਾਹੇ ਭਾਰਤੀ ਫੌਜ ਹੋਵੇ ਜਾਂ ਪਾਕਿਸਤਾਨੀ ਫੌਜ ਗੁਰੂ ਘਰ ਤੇ ਹਮਲੇ ਬਾਰੇ ਸੋਚ ਨਹੀਂ ਸਕਦੀ। ਇਹ ਅਜਿਹਾ ਸਥਾਨ ਹੈ, ਜਿੱਥੋਂ ਲੋਕਾਂ ਨੂੰ ਜੀਵਨ ਮਿਲਦਾ ਹੈ, ਖੁਸ਼ੀਆਂ ਅਤੇ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਭਾਰਤੀ ਫੌਜ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਤੇ ਵਿਸ਼ਵਾਸ ਹੀ ਨਹੀਂ ਕਰਦੇ।

Advertisement
Advertisement

ਮੁੱਖ ਸਕੱਤਰ ਨੇ ਕਿਹਾ ਕਿ ਇਸ ਮਾਮਲੇ ਬਾਰੇ ਸੰਗਤ ਦੇ ਮਨ ਵਿੱਚ ਨਾ ਕੋਈ ਦੁਵਿਧਾ ਹੈ ਅਤੇ ਨਾ ਹੀ ਕੋਈ ਤੌਖਲਾ ਹੈ। ਸੰਗਤ ਪਹਿਲਾਂ ਵਾਂਗ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਹਰਿਆਣਾ ਦੇ ਇਕ ਵਿਅਕਤੀ ਵੱਲੋਂ ਸਿੱਖ ਜਰਨੈਲਾਂ ਬਾਰੇ ਬਣਾਈਆਂ ਵੀਡੀਓਜ਼ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਜਰਨੈਲਾਂ ਬਾਰੇ ਫਿਲਮਾਂਕਣ ਕਰਨ ਤੇ ਰੋਕ ਹੈ। ਸਿੱਖ ਜਰਨੈਲਾਂ ਬਾਰੇ ਕਿਸੇ ਵੀ ਕਿਸਮ ਦਾ ਗਲਤ ਪ੍ਰਚਾਰ ਨਹੀਂ ਕਰਨਾ ਚਾਹੀਦਾ। ਇਸ ਤੇ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ।

Advertisement
Author Image

Puneet Sharma

View all posts

Advertisement