For the best experience, open
https://m.punjabitribuneonline.com
on your mobile browser.
Advertisement

ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਅਧਿਕਾਰੀ: ਰੌੜੀ

07:31 AM Jun 28, 2024 IST
ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ ਘਰ ਪਹੁੰਚਾਉਣ ਅਧਿਕਾਰੀ  ਰੌੜੀ
ਮੀਟਿੰਗ ਦੀ ਅਗਵਾਈ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।
Advertisement

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 27 ਜੂਨ
ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਪੰਜਾਬ ਮੰਡੀ ਬੋਰਡ, ਪੰਚਾਇਤੀ ਵਿਭਾਗ, ਫ਼ੂਡ ਸਪਲਾਈ, ਜਲ ਤੇ ਪਬਲਿਕ ਹੈਲਥ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਹੱਲ ਕਰਨ ਲਈ ਆਖਿਆ। ਉਨ੍ਹਾਂ ਫੂਡ ਸਪਲਾਈ, ਮਾਰਕਫੈੱਡ ਤੇ ਪਨਗ੍ਰੇਨ ਦੇ ਅਫਸਰਾਂ ਨਾਲ ਕੀਤੀ ਮੀਟਿੰਗ ਵਿੱਚ ਆਮ ਲੋਕਾਂ ਤੇ ਕਿਸਾਨਾਂ ਲਈ ਹਰ ਸਹੂਲਤ ਦਾ ਸਮੇਂ ਸਿਰ ਪ੍ਰਬੰਧ ਕਰਨ ਲਈ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਕਣਕ ਆਟਾ ਸਮੇਂ ਸਿਰ ਉਨ੍ਹਾਂ ਦੇ ਘਰਾਂ ਤੱਕ ਪਹੁੰਚਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਸੁਫ਼ਨਾ ਪੂਰਾ ਹੋ ਸਕੇ। ਪੰਜਾਬ ਮੰਡੀਕਰਨ ਬੋਰਡ ਤੇ ਪਬਲਿਕ ਵਰਕਸ ਡਿਪਾਰਟਮੈਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਨਾਲਿਆਂ ਦੀ ਸਫਾਈ ਕਰਵਾ ਦਿੱਤੀ ਜਾਵੇ ਤਾਂ ਕਿ ਬਰਸਾਤਾਂ ਮੌਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਡਿਪਟੀ ਸਪੀਕਰ ਨੇ ਸਾਰੀਆਂ ਵਾਟਰ ਸਪਲਾਈ ਸਕੀਮਾਂ ਲਈ ਵਾਧੂ ਮੋਟਰਾਂ ਖਰੀਦਣ ਲਈ ਕਿਹਾ ਤਾਂ ਜੋ ਮੋਟਰ ਖਰਾਬ ਹੋਣ ’ਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਨਾ ਹੋਵੇ। ਇਸ ਮੌਕੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਬਲਦੀਪ ਸਿੰਘ ਸਰਪੰਚ, ਅਸ਼ੋਕ ਕੁਮਾਰ ਸਰਪੰਚ, ਹਰਜਿੰਦਰ ਧੰਜਲ, ਪ੍ਰਿੰਸ ਚੌਧਰੀ, ਧਰਮਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×