ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਿੰਦਰ ਕੰਗ ਤੇ ਕੁਲਵੰਤ ਸਿੰਘ ਵੱਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ

07:00 AM May 25, 2024 IST

ਐੱਸ.ਏ.ਐੱਸ. ਨਗਰ (ਮੁਹਾਲੀ):

Advertisement

ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਨਾਲ ਮੁਹਾਲੀ ਸ਼ਹਿਰ ਵਿੱਚ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕਰ ਕੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਬੀਬਾ ਪ੍ਰਭਜੋਤ ਕੌਰ ਵੀ ਮੌਜੂਦ ਸਨ। ‘ਆਪ’ ਆਗੂਆਂ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬੇਹੱਦ ਖ਼ੁਸ਼ ਹਨ। ਜਿਸ ਦਾ ਪ੍ਰਤੱਖ ਸਬੂਤ ‘ਆਪ’ ਦੇ ਚੋਣ ਜਲਸਿਆਂ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਤੋਂ ਮਿਲਦਾ ਹੈ। ਮਾਲਵਿੰਦਰ ਸਿੰਘ ਕੰਗ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। -ਪੱਤਰ ਪ੍ਰੇਰਕ

Advertisement
Advertisement