ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਤਮਹਿੰਦਰ ਦੇ ਹੱਕ ’ਚ ਪੁੱਤਰ ਵੱਲੋਂ ਘਰ-ਘਰ ਚੋਣ ਪ੍ਰਚਾਰ

07:55 AM May 23, 2024 IST
ਤਲਵੰਡੀ ਸਾਬੋ ’ਚ ਗੁਰਬਾਜ਼ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਦੁਕਾਨਦਾਰ।

ਪੱਤਰ ਪ੍ਰੇਰਕ
ਤਲਵੰਡੀ ਸਾਬੋ, 22 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪਿਛਲੇ ਦਿਨਾਂ ਤੋਂ ਜ਼ੋਰਦਾਰ ਚੋਣ ਮੁਹਿੰਮ ਚਲਾ ਰਹੇ ਉਨ੍ਹਾਂ ਦੇ ਪੁੱਤਰ ਅਤੇ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਸਥਾਨਕ ਸ਼ਹਿਰ ਵਿੱਚ ਘਰ-ਘਰ ਜਾ ਕੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ।
ਗੁਰਬਾਜ਼ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਸਣੇ ਸਥਾਨਕ ਸ਼ਹਿਰ ਵਿੱਚ ਘਰ-ਘਰ ਅਤੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਕੋਲ ਜਾ ਕੇ ਆਪਣੇ ਪਿਤਾ ਜੀਤਮਹਿੰਦਰ ਦੇ ਕਾਰਜਕਾਲ ਸਮੇਂ ਨਗਰ ਦੇ ਹੋਏ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਗੁਰਬਾਜ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਇਸ ਇਤਿਹਾਸਕ ਨਗਰ ਲਈ 100 ਕਰੋੜ ਰੁਪਏ ਦੇ ਕਰੀਬ ਰਕਮ ਪਾਸ ਕਰਵਾਈ, ਜਿਸ ਨਾਲ ਨਗਰ ਵਿੱਚ ਲੋੜੀਂਦੇ ਵਿਕਾਸ ਕਾਰਜ ਹੋ ਸਕੇ। ਗੁਰਬਾਜ਼ ਸਿੰਘ ਸਿੱਧੂ ਦਾ ਕਈ ਥਾਈਂ ਦੁਕਾਨਦਾਰਾਂ ਨੇ ਸਨਮਾਨ ਵੀ ਕੀਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਚੱਠਾ, ਹਰਬੰਸ ਸਿੰਘ, ਦਵਿੰਦਰ ਸੂਬਾ ਆਦਿ ਮੌਜੂਦ ਸਨ।

Advertisement

Advertisement
Advertisement