For the best experience, open
https://m.punjabitribuneonline.com
on your mobile browser.
Advertisement

ਦੋਹਰਾ ਕਤਲ ਕੇਸ: ਅਹਿਮਦਪੁਰ ਵਾਸੀ ਥਾਣੇ ਅੱਗੇ ਡਟੇ

11:03 AM Apr 21, 2024 IST
ਦੋਹਰਾ ਕਤਲ ਕੇਸ  ਅਹਿਮਦਪੁਰ ਵਾਸੀ ਥਾਣੇ ਅੱਗੇ ਡਟੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 20 ਅਪਰੈਲ
ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ ਬੁਜ਼ਰਗ ਜੰਗੀਰ ਸਿੰਘ ਤੇ ਬਿਰਧ ਮਾਈ ਰਣਜੀਤ ਕੌਰ ਦੇ ਦੋਹਰੇ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਤੇ ਪੁਲੀਸ ਅਧਿਕਾਰੀਆਂ ਵੱਲੋਂ ਵਾਰ-ਵਾਰ ਭਰੋਸੇ ਦੇਣ ਤੋਂ ਅੱਕੇ ਹੋਏ ਹਨ। ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਥਾਣਾ ਸਿਟੀ ਬੁਢਲਾਡਾ ਅੱਗੇ ਅਣਮਿਥੇ ਸਮੇਂ ਦਾ ਦਿਨ-ਰਾਤ ਲਈ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰੱਖਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਾਢੇ ਤਿੰਨ ਮਹੀਨਿਆਂ ਤੋਂ ਉਪਰ ਹੋ ਗਿਆ ਹੈ, ਪਰ ਅਜੇ ਤੱਕ ਪੁਲੀਸ ਪ੍ਰਸ਼ਾਸਨ ਨੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਵੱਲੋਂ ਕਾਤਲਾਂ ਨੂੰ ਫੜਨ ਲਈ ਭਾਵੇਂ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਹਾਲੇ ਤੱਕ ਕਿਸੇ ਵੀ ਵਿਅਕਤੀ ਨੂੰ ਕਾਬੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਕਾਤਲਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨਾ ਚਿਰ ਤੱਕ ਉਹ ਧਰਨਾ ਨਹੀਂ ਚੁੱਕਣਗੇ। ਇਸ ਮੌਕੇ ਤੇਜ ਰਾਮ ਅਹਿਮਦਪੁਰ, ਹੰਸ ਰਾਜ, ਜਗਮੇਲ ਸਿੰਘ, ਸੁਰਿੰਦਰ ਸ਼ਰਮਾ, ਬਹਾਦਰ ਸਿੰਘ ਅਹਿਮਦਪੁਰ, ਜੁਗਰਾਜ ਸਿੰਘ ਕੁਲਾਣਾ, ਜਗਸੀਰ ਸਿੰਘ ਦੋਦੜਾ, ਜਰਨੈਲ ਸਿੰਘ ਟਾਹਲੀਆਂ ਨੇ ਵੀ ਸੰਬੋਧਨ ਕੀਤਾ।
ਇਸੇ ਦੌਰਾਨ ਜਦੋਂ ਮਾਨਸਾ ਦੇ ਐੱਸਐੱਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਇਸ ਅੰਨ੍ਹੇ ਕਤਲ ਲਈ ਪੁਲੀਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਬੇਸ਼ੱਕ ਪੜਤਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲੀਸ ਦੇ ਹੱਥ ਕਸੂਰਵਾਰ ਨਹੀਂ ਲੱਗ ਸਕੇ ਹਨ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਛੇਤੀ ਹੀ ਕਾਤਲਾਂ ਤੱਕ ਪੁੱਜਿਆ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×