For the best experience, open
https://m.punjabitribuneonline.com
on your mobile browser.
Advertisement

ਦੋਹਰਾ ਕਤਲ: ਪਿੰਡ ਦੇ ਹਰ ਘਰ ਤੱਕ ਪਹੁੰਚ ਕਰੇਗੀ ਪੁਲੀਸ

07:50 AM May 09, 2024 IST
ਦੋਹਰਾ ਕਤਲ  ਪਿੰਡ ਦੇ ਹਰ ਘਰ ਤੱਕ ਪਹੁੰਚ ਕਰੇਗੀ ਪੁਲੀਸ
ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 8 ਮਈ
ਪਿੰਡ ਅਹਿਮਦਪੁਰ ਦੇ ਦੋਹਰੇ ਬਜ਼ੁਰਗ ਕਤਲ ਕਾਂਡ ਦੇ ਚਾਰ ਮਹੀਨੇ ਬੀਤਣ ਦੇ ਬਾਅਦ ਵੀ ਪੁਲੀਸ ਕਾਤਲਾਂ ਤੱਕ ਨਹੀਂ ਪਹੁੰਚ ਸਕੀ ਹੈ। ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਿਟੀ ਥਾਣੇ ਦੇ ਬਾਹਰ ਲਗਾਤਾਰ ਧਰਨਾ ਵੀ ਦਿੱਤਾ ਗਿਆ, ਜਿਸ ਤੋਂ ਬਾਅਦ ਅੱਜ ਐੱਸ ਐੱਸ ਪੀ ਮਾਨਸਾ ਡਾ. ਨਾਨਕ ਸਿੰਘ ਵੱਲੋਂ ਪਿੰਡ ਵਾਸੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਦਿਆਂ ਪਿੰਡ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਪੁਲੀਸ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਪਿੰਡ ਅੰਦਰੋਂ ਹਰ ਘਰ ਵਿੱਚੋਂ ਪੜਤਾਲ ਵਿੱਚ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਉਹ ਜਲਦ ਹੀ ਕਾਤਲਾਂ ਤੱਕ ਪਹੁੰਚਣ ਵਿੱਚ ਸਫ਼ਲ ਹੋ ਸਕਣਗੇ। ਇਸ ਮੌਕੇ ਰੋਸ ਪ੍ਰਗਟ ਕਰਨ ਵਾਲਿਆਂ ਵਿੱਚ ਸਾਂਝੀ ਸੰਘਰਸ਼ ਕਮੇਟੀ ਦੇ ਮੈਂਬਰ ਸਰਪੰਚ ਗੁਰਜੰਟ ਸਿੰਘ, ਪੰਚ ਗੁਰਦੀਪ ਸਿੰਘ, ਤੇਜ ਰਾਮ, ਬਹਾਦਰ ਸਿੰਘ, ਜਗਮੇਲ ਸਿੰਘ ਖਾਲਸਾ, ਸਾਬਕਾ ਸਰਪੰਚ ਹੰਸਰਾਜ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਜਾਂਚ ਪੜਤਾਲ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡੀਐੱਸਪੀ ਬੁਢਲਾਡਾ ਮਨਜੀਤ ਸਿੰਘ ਔਲਖ ਤੇ ਐੱਸਐੱਚਓ ਸਿਟੀ ਜਸਕਰਨ ਸਿੰਘ ਬਰਾੜ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ 11 ਜਨਵਰੀ ਦੀ ਰਾਤ ਵਰਾਂਡੇ ’ਚ ਸੁੱਤੇ ਪਏ ਜੰਗੀਰ ਸਿੰਘ (60) ਅਤੇ ਰਣਜੀਤ ਕੌਰ (60) ਦਾ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

Advertisement

Advertisement
Author Image

sukhwinder singh

View all posts

Advertisement
Advertisement
×