ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੋਵਾਲ ਵੱਲੋਂ ਇਰਾਨੀ ਸੁਰੱਖਿਆ ਕੌਂਸਲ ਦੇ ਅਧਿਕਾਰੀ ਨਾਲ ਗੱਲਬਾਤ

07:08 AM Apr 05, 2024 IST
ਅਸਤਾਨਾ ਵਿੱਚ ਇਰਾਨ ਦੀ ਸੁਪਰੀਮ ਕੌਮੀ ਸੁਰੱਖਿਆ ਕੌਂਸਲ ਦੇ ਸਕੱਤਰ ਅਲੀ ਅਕਬਰ ਅਹਿਮਦੀਆ ਨਾਲ ਗੱਲਬਾਤ ਕਰਦੇ ਹੋਏ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ। -ਫੋਟੋ: ਏਐੱਨਆਈ

ਨਵੀਂ ਦਿੱਲੀ, 4 ਅਪਰੈਲ
ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੇ ਕਜ਼ਾਖ਼ਸਤਾਨ ਵਿੱਚ ਇਰਾਨ ਦੀ ਸੁਪਰੀਮ ਕੌਮੀ ਸੁਰੱਖਿਆ ਕੌਂਸਲ (ਐੱਸਐੱਨਐੱਸਸੀ) ਦੇ ਸਕੱਤਰ ਅਲੀ ਅਕਬਰ ਅਹਿਮਦੀਆ ਨਾਲ ਗੱਲਬਾਤ ਕੀਤੀ। ਦਿੱਲੀ ਵਿੱਚ ਸਥਿਤ ਇਰਾਨੀ ਦੂਤਾਵਾਸ ਨੇ ਇਕ ਬਿਆਨ ਵਿੱਚ ਕਿਹਾ ਕਿ ਦੋਹਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਨੇ ਸੁਰੱਖਿਆ ਅਤੇ ਅਰਥਚਾਰੇ ਦੇ ਖੇਤਰਾਂ ਵਿੱਚ ਤਹਿਰਾਨ ਤੇ ਨਵੀਂ ਦਿੱਲੀ ਵਿਚਾਲੇ ਸਹਿਯੋਗ ਸਬੰਧੀ ਗੱਲਬਾਤ ਕੀਤੀ। ਬਿਆਨ ਮੁਤਾਬਕ ਮੀਟਿੰਗ ਦੌਰਾਨ, ‘‘ਦੋਹਾਂ ਦੇਸ਼ਾਂ ਨੇ ਇਸ ਗੱਲ ’ਤੇ ਹਾਮੀ ਭਰੀ ਕਿ ਕੂਟਨੀਤਕ ਥਾਵਾਂ ’ਤੇ ਹਮਲਾ ਕਰਨ ਵਾਲੇ ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।’’ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਦਮੱਸ਼ਕ ਵਿੱਚ ਇਜ਼ਰਾਇਲੀ ਹਮਲੇ ’ਚ ਇਰਾਨੀ ਸਲਾਹਕਾਰਾਂ ਦੀ ਹੋਈ ਮੌਤ ’ਤੇ ਦੁੱਖ ਜ਼ਾਹਿਰ ਕੀਤਾ। ਬਿਆਨ ਵਿੱਚ ਕਿਹਾ ਗਿਆ, ‘‘ਦਮੱਸ਼ਕ ਵਿੱਚ ਸੋਮਵਾਰ ਨੂੰ ਇਰਾਨ ਦੇ ਕੌਂਸਲਖਾਨੇ ਦੀ ਇਮਾਰਤ ’ਤੇ ਹੋਏ ਇਜ਼ਰਾਇਲੀ ਹਮਲੇ ਵਿੱਚ ਇਰਾਨੀ ਸਲਾਹਕਾਰਾਂ ਦੀ ਹੋਈ ਮੌਤ ’ਤੇ ਡੋਵਾਲ ਨੇ ਅਫ਼ਸੋਸ ਜ਼ਾਹਿਰ ਕੀਤਾ।’’ ਇਜ਼ਰਾਈਲ ਨੇ ਸੋਮਵਾਰ ਸ਼ਾਮ ਨੂੰ ਸੀਰੀਆ ਦੀ ਰਾਜਧਾਨੀ ਦਮੱਸ਼ਕ ਵਿੱਚ ਸਥਿਤ ਇਰਾਨ ਦੇ ਕੌਂਸਲਖਾਨੇ ’ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਸਮੁੱਚੀ ਇਮਾਰਤ ਢਹਿ-ਢੇਰੀ ਹੋ ਗਈ ਸੀ ਅਤੇ ਇਸ ਵਿੱਚ ਮੌਜੂਦ ਸਾਰੇ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿੱਚੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਡੋਵਾਲ ਨੇ ਸੋਮਵਾਰ ਨੂੰ ਆਪਣੇ ਕਜ਼ਾਖ਼ਸਤਾਨੀ ਹਮਰੁਤਬਾ ਗਿਜ਼ਾਤ ਨੂਰਦੌਲੀਤੋਵ ਨਾਲ ਮੌਜੂਦਾ ਸਹਿਯੋਗ ਨੂੰ ਹੋਰ ਬੜ੍ਹਾਵਾ ਦੇਣ ਅਤੇ ਅਸਤਾਨਾ ਵਿੱਚ ਹੋਈ ਸ਼ੰਘਾਈ ਸਹਿਯੋਗ ਸੰਸਥਾ (ਐੱਸਸੀਓ) ਦੀ ਮੀਟਿੰਗ ਤੋਂ ਵੱਖਰੇ ਤੌਰ ’ਤੇ ਨਵੇਂ ਤੇ ਉੱਭਰਦੇ ਖੇਤਰਾਂ ਵਿੱਚ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਬਾਰੇ ਚਰਚਾ ਕੀਤੀ ਸੀ। ਐੱਨਐੱਸਏ ਡੋਵਾਲ ਅਸਤਾਨਾ ਵਿੱਚ ਐੱਸਸੀਓ ਦੀ ਸੁਰੱਖਿਆ ਕੌਂਸਲ ਦੇ ਸਕੱਤਰਾਂ ਦੀ ਹੋ ਰਹੀ 19ਵੀਂ ਮੀਟਿੰਗ ਵਿੱਚ ਗਏ ਇਕ ਵਫ਼ਦ ਦੀ ਅਗਵਾਈ ਕਰ ਰਹੇ ਹਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੋਹਰੇ ਮਾਪਦੰਡਾਂ ਅਤੇ ਅਤਿਵਾਦ ਨੂੰ ਵਿੱਤੀ ਸਹਿਯੋਗ ਅਤੇ ਹੋਰ ਸਹੂਲਤਾਂ ਦੇਣ ਵਾਲਿਆਂ ਤੋਂ ਦੂਰ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੱਲੋਂ, ਕਿੱਥੇ ਵੀ, ਕਦੇ ਵੀ ਅਤੇ ਕਿਸੇ ਵੀ ਕਾਰਨ ਤੋਂ ਕੀਤੀ ਗਈ ਅਤਿਵਾਦੀ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਡੋਵਾਲ ਨੇ ਕਿਹਾ ਕਿ ਸਰਹੱਦ ਪਾਰ ਅਤਿਵਾਦ ਫੈਲਾਉਣ ਵਿੱਚ ਸ਼ਾਮਲ ਲੋਕਾਂ ਸਣੇ ਅਤਿਵਾਦ ਦੇ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਤੇਜ਼ੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। -ਏਐੱਨਆਈ

Advertisement

Advertisement