ਦਰਜਨ ਅਕਾਲੀ ਵਰਕਰ ਕਾਂਗਰਸ ਵਿੱਚ ਸ਼ਾਮਲ
08:49 AM Sep 29, 2024 IST
Advertisement
ਸਰਬਜੀਤ ਸਾਗਰ
ਦੀਨਾਨਗਰ, 28 ਸਤੰਬਰ
ਪੰਚਾਇਤੀ ਚੋਣਾਂ ਦੌਰਾਨ ਅੱਜ ਪਿੰਡ ਰਣਜੀਤ ਬਾਗ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਦਰਜਨ ਆਗੂਆਂ ਨੇ ਪਰਿਵਾਰਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਹ ਆਗੂ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕਾ ਅਰੁਣਾ ਚੌਧਰੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਰਹਿਨੁਮਾਈ ਕਬੂਲਦਿਆਂ ਪੰਚਾਇਤੀ ਚੋਣਾਂ ’ਚ ਕਾਂਗਰਸ ਦੀ ਮਦਦ ਕਰਨ ਦਾ ਐਲਾਨ ਕੀਤਾ। ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸ ਆਗੂ ਅਸ਼ੋਕ ਚੌਧਰੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਨ੍ਹਾਂ ਅਕਾਲੀ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਲਈ ਪਿੰਡ ਮੋਖੇ ਦੇ ਸਾਬਕਾ ਕਾਂਗਰਸੀ ਸਰਪੰਚ ਸੁਖਬੀਰ ਸਿੰਘ ਅਤੇ ਅਮਰੀਕ ਸਿੰਘ ਗਾਦੜੀਆਂ ਦੀ ਵਿਸ਼ੇਸ਼ ਭੂਮਿਕਾ ਰਹੀ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਕਾਰ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਕੇਵਲ ਸਿੰਘ, ਸੰਤੋਖ ਸਿੰਘ, ਕੁਲਬੀਰ ਸਿੰਘ, ਜਸਵੀਰ ਸਿੰਘ ਜੱਸੂ, ਜਗਦੀਸ਼ ਰਾਜ ਅਤੇ ਹੋਰ ਸ਼ਾਮਲ ਸਨ।
Advertisement
Advertisement
Advertisement