ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਐਸਪੀ ਤੋਂ ਬਾਅਦ ਮਟੌਰ ਥਾਣੇ ਦਾ ਐਸਐਚਓ ਤੇ ਫੇਜ਼-1 ਥਾਣੇ ਦੇ ਦਰਜਨ ਮੁਲਾਜ਼ਮ ਕਰੋਨਾ ਤੋਂ ਪੀੜਤ

08:59 PM Aug 22, 2020 IST

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ

ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਤੋਂ ਬਾਅਦ ਅੱਜ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੰਜ ਹੀ ਫੇਜ਼-1 ਥਾਣੇ ਦੇ ਦਰਜਨ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਪੁਲੀਸ ਕਰਮਚਾਰੀਆਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ, ਏਐਸਆਈ ਸੁਖਵਿੰਦਰ ਸਿੰਘ ਸਮੇਤ ਦੋ ਮਹਿਲਾ ਸਿਪਾਹੀਆਂ ਸਮੇਤ ਦਰਜਨ ਪੁਲੀਸ ਕਰਮਚਾਰੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਪੁਲੀਸ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਤੇ ਹੋਰ 27 ਕਰਮਚਾਰੀਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ

Advertisement

 

Advertisement
Tags :
ਐੱਸਐੱਚਓਕਰੋਨਾਡੀਐੱਸਪੀਥਾਣੇਦਰਜਨਪੀੜਤਬਾਅਦਮਟੌਰਮੁਲਾਜ਼ਮ