For the best experience, open
https://m.punjabitribuneonline.com
on your mobile browser.
Advertisement

ਦੋ ਪਿੰਡਾਂ ਦੇ ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਲ

07:54 AM May 21, 2024 IST
ਦੋ ਪਿੰਡਾਂ ਦੇ ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਲ
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰ ਕੁਲਬੀਰ ਜ਼ੀਰਾ ਨਾਲ। -ਫੋਟੋ: ਨੀਲੇਵਾਲਾ
Advertisement

ਪੱਤਰ ਪ੍ਰੇਰਕ
ਜ਼ੀਰਾ, 20 ਮਈ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਿੱਤੀ ਵਾਲਾ ਅਤੇ ਪਿੰਡ ਭਾਗੋਕੇ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਪਿੰਡ ਭਾਗੋਕੇ ਦੇ ਸਰਵਣ ਸਿੰਘ, ਹਰਮੀਤ ਸਿੰਘ, ਹਰਜਿੰਦਰ ਸਿੰਘ, ਜਰਨੈਲ ਸਿੰਘ, ਨਰਿੰਦਰ ਸਿੰਘ, ਹਰਜੀਤ ਸਿੰਘ, ਹਰਮਨਦੀਪ ਸਿੰਘ ਆਦਿ ਸਣੇ ਹੋਰ ਵੱਡੀ ਗਿਣਤੀ ਲੋਕ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸੇ ਤਰ੍ਹਾਂ ਪਿੰਡ ਗੁਰਦਿੱਤੀ ਵਾਲਾ ਤੋਂ ਜਰਨੈਲ ਸਿੰਘ, ਮਨਜੋਤ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਆਸਾ ਸਿੰਘ, ਅਮਰਜੀਤ ਸਿੰਘ ਆਦਿ ਕਾਂਗਰਸ ’ਚ ਸ਼ਾਮਲ ਹੋ ਗਏ। ਇਸ ਮੌਕੇ ਸ੍ਰੀ ਜ਼ੀਰਾ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਮਰਥਨ ਦੱਸ ਰਿਹਾ ਹੈ ਕਿ ਲੋਕ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬੈਠੇ ਹਨ।

Advertisement

Advertisement
Author Image

Advertisement
Advertisement
×