ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਜਨ ਵਿਅਕਤੀਆਂ ਵੱਲੋਂ ਸਮਾਜ ਸੇਵੀ ਦੇ ਘਰ ’ਤੇ ਹਮਲਾ

07:25 AM Sep 28, 2024 IST
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਚੰਦ ਸ਼ਰਮਾ, ਕੁਲਦੀਪ ਦੀਪਾ ਅਤੇ ਹੋਰ।

ਰਾਮ ਸਰਨ ਸੂਦ
ਅਮਲੋਹ, 27 ਸਤੰਬਰ
ਸਮਾਜ ਸੇਵੀ ਅਤੇ ਗਊਸ਼ਾਲਾ ਟਰੱਸਟ ਦੇ ਸਰਪਰਸਤ ਪ੍ਰੇਮ ਚੰਦ ਸ਼ਰਮਾ ਦੇ ਨਿਵਾਸ ਘਰ ’ਤੇ ਅੱਜ ਦੁਪਹਿਰ ਕਰੀਬ 3.30 ਵਜੇ ਇਕ ਦਰਜਨ ਦੇ ਕਰੀਬ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਉਨ੍ਹਾਂ ਦੇ ਘਰ ਖੜ੍ਹੀ ਗੱਡੀ, ਐਕਟਿਵਾ ਸਣੇ ਘਰ ਦੇ ਦਰਵਾਜ਼ੇ, ਖਿੜਕੀਆਂ, ਅਲਮਾਰੀਆਂ ਤੇ ਹੋਰ ਸਾਮਾਨ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ। ਹਮਲਾਵਰਾਂ ਨੇ ਸਮਾਜਸੇਵੀ ਜੇ ਦੂਸਰੇ ਪੁੱਤਰ ਗੌਤਮ ਸ਼ਰਮਾ ਦੇ ਘਰ ’ਤੇ ਹਮਲਾ ਕੀਤਾ ਅਤੇ ਉੱਥੇ ਵੀ ਭੰਨਤੋੜ ਕੀਤੀ। ਪੱਤਰਕਾਰਾਂ ਨਾਲ ਗਲਬਾਤ ਕਰਦਿਆ ਸ੍ਰੀ ਸ਼ਰਮਾ ਨੇ ਦਸਿਆ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਚੁੱਕੇ ਹੋਏ ਸਨ ਅਤੇ ਗੋਲੀ ਮਾਰਨ ਦੀ ਵੀ ਧਮਕੀ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਬਹੁਤ ਹੀ ਮੁਸ਼ਕਿਲ ਨਾਲ ਭੱਜ ਕੇ ਉਨ੍ਹਾਂ ਨੇ ਜਾਨ ਬਚਾਈ ਅਤੇ ਅਮਲੋਹ ਪੁਲੀਸ ਨੂੰ ਇਸ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਆਪਣੀ ਕਾਰ ਅਤੇ ਹੋਰ ਵਾਹਨ ਪਿਛੇ ਰੋਕੇ ਹੋਏ ਸਨ ਜਿਨ੍ਹਾਂ ਉਪਰ ਸਵਾਰ ਹੋ ਕੇ ਉਹ ਫ਼ਰਾਰ ਹੋ ਗਏ। ਅਮਲੋਹ ਪੁਲੀਸ ਨੂੰ ਇਤਲਾਹ ਮਿਲਦੇ ਹੀ ਸਹਾਇਕ ਥਾਣੇਦਾਰ ਬੁੱਧ ਸਿੰਘ ਅਤੇ ਹੌਲਦਾਰ ਕੁਲਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚ ਗਏ। ਉਨ੍ਹਾਂ ਦਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ।

Advertisement

Advertisement