ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਜਨਾਂ ਵਰਕਰ ਕਾਂਗਰਸ ’ਚ ਸ਼ਾਮਲ

10:18 AM Nov 05, 2024 IST

 

Advertisement

ਪੱਤਰ ਪ੍ਰੇਰਕ
ਮਾਨਸਾ, 4 ਨਵੰਬਰ
ਪਿੰਡ ਦੂਲੋਵਾਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਦੂਲੋਵਾਲ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੀ ਮੌਜੂਦਗੀ ਵਿੱਚ 70 ਤੋਂ ਜ਼ਿਆਦਾ ਪਰਿਵਾਰਾਂ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ। ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਬਿਕਰਮ ਸਿੰਘ ਮੋਫਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਨੂੰ ਕਹਿੰਦਿਆਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਕਿਸਾਨਾਂ ਦਾ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹਲਕਾ ਸਰਦੂਲਗੜ੍ਹ ਨੂੰ ਸੂਬੇ ਦਾ ਹਰ ਖੇਤਰ ਵਿੱਚ ਨੰਬਰ ਇੱਕ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਲਛਮਣ ਸਿੰਘ ਦਸੋਧੀਆ, ਲਾਭ ਸਿੰਘ ਦੂਲੋਵਾਲ, ਐਡਵੋਕੇਟ ਸੁਖਚੈਨ ਸਿੰਘ ਦੂਲੋਵਾਲ, ਸੁੱਖੀ ਸਰਪੰਚ ਭੰਮੇ ਖੁਰਦ, ਗੋਗੀ ਸੰਧੂ ਸਰਦੂਲਗੜ੍ਹ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement
Advertisement