ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਰਜਨਾਂ ਨੌਜਵਾਨਾਂ ਨੇ ਭਾਜਪਾ ਨੂੰ ਛੱਡ ਕਾਂਗਰਸ ਦਾ ਪੱਲਾ ਫੜਿਆ

12:17 PM Sep 18, 2024 IST

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 17 ਸਤੰਬਰ
ਮਾਇਆ ਰਾਮ ਚੰਦਰਭਾਨ ਪੁਰਾ ਤੇ ਉੁਨ੍ਹਾਂ ਦੇ ਬੇਟੇ ਵੱਲੋਂ ਕਰਵਾਏ ਗਏ ਇਕ ਪ੍ਰੋਗਰਾਮ ਵਿੱਚ ਅਰੋੜਾ ਭਾਈਚਾਰੇ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਅਸ਼ੋਕ ਅਰੋੜਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਵਪਾਰੀ ਆਗੂ ਸੰਦੀਪ ਮਰਵਾਹ ਸੰਨੀ ਵਾਸੀ ਵਿਸ਼ਨੂ ਕਲੋਨੀ ਆਪਣੇ ਸੈਂਕੜੇ ਸਮਰਥਕਾਂ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਿਆ।
ਸਾਬਕਾ ਮੰਤਰੀ ਨੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਪੂਰੀ ਤਰਾਂ ਜੁੱਟ ਜਾਣ। ਰੋਡਵੇਜ਼ ਆਗੂ ਮਾਇਆ ਰਾਮ ਚੰਦਰਭਾਨ ਪੁਰ ਨੇ ਕਿਹਾ ਕਿ ਭਾਜਪਾ ਨੇ ਹਰ ਸਮਾਜ ਦੇ ਹਰ ਵਰਗ ਨੂੰ ਪ੍ਰੇਸ਼ਾਨ ਕਰਨ ਦਾ ਕੰਮ ਕੀਤਾ ਹੈ, ਹੰਕਾਰੀ ਭਾਜਪਾ ਸਰਕਾਰ ਨੇ ਸਮਾਜ ਦੇ ਲੋਕਾਂ ਦਾ ਅਪਮਾਨ ਕੀਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਥਾਨੇਸਰ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਤੇ ਸੜਕੀ ਭਾਈਚਾਰੇ ਨੇ ਸਦਾ ਉਨ੍ਹਾਂ ਦਾ ਸਾਥ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸ਼ਨ ਵਿੱਚ ਤਿੰਨ ਗੁਣਾ ਮੰਹਿਗਾਈ ਵਧੀ ਹੈ, ਬੇਰੁਜ਼ਗਾਰੀ ਵਿੱਚ ਹਰਿਆਣਾ ਪਹਿਲੇ ਨੰਬਰ ’ਤੇ ਹੈ। ਦੇਸ਼ ਵਿੱਚੋਂ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਪਲਾਇਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਬਦਲਾਅ ਦੀ ਲਹਿਰ ਚਲ ਰਹੀ ਹੈ ਤੇ ਥਾਨੇਸਰ ਵਿਚ ਵੀ ਲੋਕਾਂ ਨੇ ਬਦਲਾਅ ਦਾ ਮਨ ਬਣਾ ਲਿਆ ਹੈ।

Advertisement

Advertisement