ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਜਨਾਂ ਨੌਜਵਾਨਾਂ ਨੇ ਕਾਂਗਰਸ ਦਾ ਹੱਥ ਫੜਿਆ

08:38 AM Jul 20, 2023 IST
ਨੌਜਵਾਨਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਦੇ ਹੋਏ ਸਾਬਕਾ ਮੰਤਰੀ ਅਸ਼ੋਕ ਅਰੋੜਾ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਜੁਲਾਈ
ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿਚ ਕਾਂਗਰਸ ਦੀ ਲਹਿਰ ਚੱਲ ਰਹੀ ਹੈ ਤੇ ਆਏ ਦਨਿ ਹੋਰ ਪਾਰਟੀਆਂ ਦੇ ਕਾਰਕੁਨ ਕਾਂਗਰਸ ਦਾ ਪੱਲਾ ਫੜ ਰਹੇ ਹਨ। ਸ੍ਰੀ ਅਰੋੜਾ ਆਪਣੇ ਨਿਵਾਸ ’ਤੇ ਵੱਖ ਵੱਖ ਪਿੰਡਾਂ ਤੋਂ ਹੋਰ ਪਾਰਟੀਆਂ ਛੱਡ ਕੇ ਆਏ ਨੌਜਵਾਨਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਅਰੋੜਾ ਨੇ ਕਿਹਾ ਕਿ ਦੇਸ਼ ਤੇ ਸੂਬੇ ਦੇ ਲੋਕ ਭਾਰਤੀ ਜਨਤਾ ਪਾਰਟੀ ਦੇ ਸ਼ਾਸ਼ਨ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਦੇ ਰਾਜ ਵਿਚ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਵਧੀ ਹੈ। ਕਾਂਗਰਸ ਦਾ ਪੱਲਾ ਫੜਨ ਵਾਲਿਆਂ ਵਿਚ ਰਿਸ਼ਭ, ਜਗਜੀਤ ਸਿੰਘ, ਜਗਮੀਤ ਸਿੰਘ, ਰੋਹਿਤ, ਸਾਵਨ, ਰਾਹੁਲ, ਹਰਮਨ, ਮੋਹਿਤ ਚੌਧਰੀ, ਹਰਕੀਰਤ ਸਿੰਘ, ਪੰਕਜ, ਕਰਮ ਸਿੰਘ, ਜਗਤ ਸਿੰਘ, ਹਰਵਿੰਦਰ ਸੈਣੀ, ਗੁਰਜੋਤ, ਅਮਨ ਜੈਲਦਾਰ ਆਦਿ ਹਨ।

Advertisement

Advertisement
Tags :
ਕਾਂਗਰਸਦਰਜਨਾਂਨੌਜਵਾਨਾਂਫੜਿਆ