ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਕੋਟਨਿਸ ਨੂੰ ਸਮਰਪਿਤ ਸੱਤ ਰੋਜ਼ਾ ਐਕੂਪੰਕਚਰ ਕੈਂਪ

10:42 AM Nov 14, 2024 IST
ਕੈਂਪ ਦੌਰਾਨ ਹਾਜ਼ਰ ਡਾਕਟਰ ਅਤੇ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ:

Advertisement

ਚੀਨ ਵਿਚ ਭਾਰਤੀ ਮੈਡੀਕਲ ਮਿਸ਼ਨ (1938-1942) ਦੀ 86ਵੀਂ ਵਰ੍ਹੇਗੰਢ ਮੌਕੇ ਡਾ. ਕੋਟਨਿਸ ਦੀ ਯਾਦ ਵਿੱਚ ਐਕੂਪੰਕਚਰ ਕੈਂਪ ਲਗਾਇਆ ਗਿਆ ਜਿਸ ਵਿੱਚ ਪਹਿਲੇ ਦਿਨ 108 ਮਰੀਜ਼ਾਂ ਦਾ ਮੁਫ਼ਤ ਇਲਾਜ ਸ਼ੁਰੂ ਕੀਤਾ ਗਿਆ। ਡਾ. ਕੋਟਨਿਸ ਐਕੂਪੰਕਚਰ ਹਸਪਤਾਲ, ਸਲੇਮ ਟਾਬਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੀਨੀ ਅੰਬੈਸੀ ਦੇ ਸਹਿਯੋਗ ਨਾਲ ਗੁਰੂ ਅਮਰਦਾਸ ਅਪੰਗ ਅਤੇ ਬਿਰਧ ਆਸ਼ਰਮ ਵਿੱਚ ਲਗਾਏ ਸੱਤ ਰੋਜ਼ਾ ਮੁਫ਼ਤ ਐਕੂਪੰਕਚਰ ਕੈਂਪ ਦਾ ਉਦਘਾਟਨ ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਜਨਰਲ ਸਕੱਤਰ ਇਕਬਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਸਿੱਧੂ (ਏਆਈਜੀ ਖੁਫ਼ੀਆ ਵਿਭਾਗ) ਸ਼ਾਮਲ ਹੋਏ। -ਨਿੱਜੀ ਪੱਤਰ ਪ੍ਰੇਰਕ

Advertisement
Advertisement