For the best experience, open
https://m.punjabitribuneonline.com
on your mobile browser.
Advertisement

ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ

11:03 AM Oct 11, 2023 IST
ਡਾ  ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ
ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇਕ ਆਗੂ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 10 ਅਕਤੂਬਰ
ਇੱਥੇ ਸਰਕਾਰੀ ਹਸਪਤਾਲ ’ਚ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਲਈ ਡਾ. ਅਬਦੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਾਂਗਰਸ, ਅਕਾਲੀ ਦਲ (ਅ), ਸੀ.ਪੀ.ਆਈ.(ਐਮ) ਬਸਪਾ , ਭਾਰਤੀ ਕਿਸਾਨ ਯੂਨੀਅਨ (ਆਜ਼ਾਦ), ਮੀਰ ਏ ਕਾਫ਼ਲਾ ਅਤੇ ਜਮਾਅਤ-ਏ-ਇਸਲਾਮੀ ਹਿੰਦ ਦੇ ਨੁਮਾਇੰਦਿਆਂ ਨੇ ਧਰਨੇ ’ਚ ਸ਼ਾਮਲ ਹੋ ਕੇ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਨ੍ਹਾਂ ਧਿਰਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਲੇਰਕੋਟਲਾ ਇਲਾਕੇ ਦੇ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਦੇ ਹੱਲ ਲਈ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਰ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ। ਹਸਪਤਾਲ ’ਚ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਤੋਂ ਮਹਿੰਗਾ ਇਲਾਜ ਕਰਵਾਉਣਾ ਪੈ ਰਿਹਾ ਹੈ।
ਆਗੂਆਂ ਕਿਹਾ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂ ‘ਤੇ ਪੰਜਾਬ ਵਾਸੀਆਂ ਨੂੰ ਗੁਮਰਾਹ ਕਰ ਰਹੀ ਹੈ ਜਦ ਕਿ ਸੂਬੇ ਦੇ ਹਸਪਤਾਲਾਂ ਤੇ ਡਿਸਪੈਂਸੀਆਂ ’ਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਹੈ। ਪੰਜਾਬ ਅੰਦਰ ਸਿਹਤ ਸੇਵਾਂਵਾਂ ਡਗਮਗਾ ਗਈਆਂ ਹਨ। ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਫੀਕ ਚੌਹਾਨ, ਸ਼੍ਰੋਮਣੀ ਅਕਾਲੀ ਦਲ (ਅ) ਮਾਸਟਰ ਕਰਨੈਲ ਸਿੰਘ ਨਾਰੀਕੇ, ਕਿਸਾਨ ਆਗੂ ਬੀਬੀ ਸੁਖਵਿੰਦਰ ਕੌਰ , ਸੁਖਵਿੰਦਰ ਕੌਰ,ਕਾਂਗਰਸ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਹਿਮੂਦ ਰਾਣਾ,ਜਮਾਤ ਏ ਇਸਲਾਮੀ ਦੇ ਡਾ. ਮੁਹੰਮਦ ਇਰਸ਼ਾਦ, ਮੀਰਏ ਕਾਫ਼ਲਾ ਦੇ ਜ਼ਮੀਰ ਅਲੀ ਜ਼ਮੀਰ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮਾਸਟਰ ਮੁਖਿਤਆਰ ਸਿੰਘ ,ਕੌਂਸਲਰ ਮੁਹੰਮਦ ਸ਼ਕੀਲ ਕਾਲਾ, ਕੌਂਸਲਰ ਸ਼ਬ੍ਹਾਨਾ ਨਸ਼ੀਮ, ਪ੍ਰੈਸ ਕਲੱਬ ਦੇ ਪ੍ਰਧਾਨ ਅਨਵਰ ਮਹਬਿੂਬ , ਫਰੰਟ ਦੇ ਪ੍ਰਧਾਨ ਸ਼ਮਸ਼ਾਦ ਝੋਕ, ਜਨਰਲ ਸਕੱਤਰ ਮੁਨਸ਼ੀ ਫਾਰੂਕ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement