ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

08:03 AM Apr 24, 2024 IST
ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪ੍ਰਬੰਧਕ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਅਪਰੈਲ
ਇਥੋਂ ਦੇ ਲਲਹੇੜੀ ਰੋਡ ਸਥਿਤ ਅੰਬੇਡਕਰ ਭਵਨ ਵਿੱਚ ਡਾ. ਭੀਮ ਰਾਓ ਅੰਬੇਡਕਰ ਦਾ 133ਵਾਂ ਜਨਮ ਦਿਹਾੜਾ ਕਰਮਜੀਤ ਸਿੰਘ ਸਿਫ਼ਤੀ ਦੀ ਪ੍ਰਧਾਨਗੀ ਹੇਠਾਂ ਮਨਾਇਆ ਗਿਆ। ਸਮਾਗਮ ਵਿਚ ਸਾਬਕਾ ਸੰਸਦ ਮੈਂਬਰ ਸਮਸ਼ੇਰ ਸਿੰਘ ਦੂਲੋਂ ਅਤੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਅਤੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਗਾਇਕ ਜਰਨੈਲ ਸਿੰਘ ਜੈਲੀ ਨੇ ਮਿਸ਼ਨਰੀ ਗੀਤ ਪੇਸ਼ ਸੁਣਾਏ। ਇਸ ਉਪਰੰਤ ਖੰਨਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ ਦੀਆਂ ਬੱਚੀਆਂ ਨੇ ਬਾਬਾ ਸਾਹਿਬ ਦੇ ਜੀਵਨ ’ਤੇ ਕਵਿਤਾਵਾਂ ਪੜ੍ਹੀਆਂ। ਇਸ ਮੌਕੇ ਐਡਵੋਕੇਟ ਜਗਜੀਤ ਸਿੰਘ ਔਜਲਾ ਨੇ ਕਿਹਾ ਕਿ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਸਟੇਜ ਸਕੱਤਰ ਦੀ ਭੂਮਿਕਾ ਬਲਬੀਰ ਸਿੰਘ ਭੱਟੀ ਨੇ ਬਾਖੂਬੀ ਨਿਭਾਈ। ਅੰਤ ਵਿੱਚ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਅੰਬੇਡਕਰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ।

Advertisement

Advertisement
Advertisement