For the best experience, open
https://m.punjabitribuneonline.com
on your mobile browser.
Advertisement

ਡਾ. ਅੰਬੇਡਕਰ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

07:56 AM Apr 16, 2024 IST
ਡਾ  ਅੰਬੇਡਕਰ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ
ਡਾ. ਬੀਆਰ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਤਵੰਤੇ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਅਪਰੈਲ
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵਿੱਚ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਚੇਤਨਾ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਸਪੁੱਤਰ ਸਰਬਜੀਤ ਸਿੰਘ ਸਮਾਣਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਸਪੁੱਤਰ ਕਰਨਵੀਰ ਸਿੰਘ ਸਿੱਧੂ ਨੇ ਹਾਜ਼ਰੀ ਭਰੀ।
ਖਰੜ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਵਲੋਂ ਖਰੜ ਵਿੱਚ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਅਗਵਾਈ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ133 ਵਾਂ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਬਹੁਜਨ ਸਮਾਜ ਦੀਆਂ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਸਾਰਿਆਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਫੁੱਲ ਭੇਟ ਕੀਤੇ ਗਏ।
ਬਨੂੜ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਪੰਜਾਬ ਵੱਲੋਂ ਪਿੰਡ ਗੁਡਾਣਾ ਵਿੱਚ ਡਾ. ਬੀਆਰ ਅੰਬੇਡਕਰ ਦਾ 134ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਭਾਰਤੀ ਸੰਵਿਧਾਨ ਦੇ ਪਿਤਾਮਾ ਨੂੰ ਸਲਾਮ: ਛੜਬੜ
ਲਾਲੜੂ (ਪੱਤਰ ਪ੍ਰੇਰਕ): ਲਾਲੜੂ , ਝਰਮੜੀ , ਮੀਰਪੁਰਾ ਤੇ ਭਾਗਸੀ ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ਬਸਪਾ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ। ਇਸ ਮੌਕੇ ਸ੍ਰੀ ਛੜਬੜ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਜ਼ਾਦੀ ਤੋਂ ਬਾਅਦ ਦੇਸ ਨੂੰ ਸਹੀ ਦਿਸ਼ਾ ਵਿੱਚ ਅੱਗੇ ਲੈ ਜਾਣ ਵਿੱਚ ਅਹਿਮ ਭੂਮਿਕਾ ਅਤੇ ਯੋਗ ਦਾਨ ਪਾਇਆ।

Advertisement

Advertisement
Author Image

Advertisement
Advertisement
×