ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਵਾਂਦਰ ਬਾਬਾ ਫ਼ਰੀਦ ’ਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਨਿਯੁਕਤ

07:58 AM Jul 09, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਕਾਰਡਿਆਲੋਜਿਸਟ ਡਾ. ਗੁਰਪ੍ਰੀਤ ਸਿੰਘ ਵਾਂਦਰ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਵਾਂਦਰ ਨੂੰ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਡਾ. ਵਾਂਦਰ ਦੀ ਅਗਵਾਈ ’ਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਉੱਘੇ ਕਾਰਡਿਆਲੋਜਿਸਟ ਵਜੋਂ ਡਾ. ਵਾਂਦਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ ’ਤੇ ਡਾ. ਵਾਂਦਰ ਦੀ ਨਿਯੁਕਤੀ ਹਰ ਪੰਜਾਬੀ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਫ਼ਰੀਦਕੋਟ ਦੇ ਵਿਧਾਇਕ ਡਾ. ਗੁਰਦਿੱਤ ਸਿੰਘ ਸੇਖੋਂ, ਅੱਖਾਂ ਦੇ ਸਰਜਨ ਡਾ. ਪੀ.ਐਸ. ਬਰਾੜ, ਡੀ.ਐਮ. (ਕਾਰਡਿਆਲੋਜੀ) ਤੇ ਡੀ.ਐਮ.ਸੀ. ਦੇ ਕਾਰਡਿਆਲੋਜੀ ਵਿਭਾਗ ਦੇ ਮੁਖੀ ਡਾ. ਵਿਸ਼ਵ ਮੋਹਨ, ਡੀ.ਐਮ.ਸੀ. ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਡਾ. ਰਾਜਿੰਦਰ ਬਾਂਸਲ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪਲਮਨਰੀ ਵਿਭਾਗ ਦੇ ਮੁਖੀ ਡਾ. ਵਿਸ਼ਾਲ ਚੋਪੜਾ ਅਤੇ ਸਾਬਕਾ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਕੇ.ਕੇ. ਅਗਰਵਾਲ ਨੂੰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਵਜੋਂ ਸ਼ਾਮਲ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਂਬਰ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਉਣ ਵਿੱਚ ਤਨਦੇਹੀ ਨਾਲ ਯੋਗਦਾਨ ਪਾਉਣਗੇ।

Advertisement

Advertisement
Tags :
’ਵਰਸਿਟੀਚੇਅਰਮੈਨਨਿਯੁਕਤਫਰੀਦਬਾਬਾਬੋਰਡਮੈਨੇਜਮੈਂਟਵਾਂਦਰ
Advertisement