ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਬਲਬੀਰ ਸਿੰਘ ਵੱਲੋਂ ਅਨਾਜ ਮੰਡੀਆਂ ਦਾ ਦੌਰਾ

07:12 AM Apr 25, 2024 IST
ਅਨਾਜ ਮੰਡੀ ਪਾਤੜਾਂ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਾ. ਬਲਬੀਰ ਸਿੰਘ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 24 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‌ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨਾਲ ਹਲਕੇ ਦੀਆਂ ਅਨਾਜ ਮੰਡੀਆਂ ਅਤੇ ਸਬ ਸੈਂਟਰਾਂ ਕੁਲਾਰਾਂ, ਮਵੀ ਕਲਾਂ, ਕਕਰਾਲਾ, ਘੱਗਾ, ਬਰਾਸ, ਦੁਗਾਲ, ਸੇਲਵਾਲਾ, ਗੁਲਜਾਰਪੁਰਾ ਠਰੂਆ, ਅਰਨੋਂ, ਸ਼ੁਤਰਾਣਾ, ਬਕਰਾਹਾ, ਬਾਦਸ਼ਾਹਪੁਰ ਅਤੇ ਨਨਹੇੜਾ ਦਾ ਦੌਰਾ ਕਰਦਿਆਂ ਵੋਟਾਂ ਦੀ ਮੰਗ ਕੀਤੀ । ਉਨ੍ਹਾਂ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਹੱਲ ਕਰਨ ਦਾ ਭਰੋਸਾ ਦਿੱਤਾ।
ਅਨਾਜ ਮੰਡੀ ਪਾਤੜਾਂ ਵਿਚ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਆਮ ਲੋਕਾਂ ਦੀ ਕੋਈ ਫਿਕਰ ਨਹੀਂ ਹੁੰਦੀ ਜਿਸ ਦੀ ਪ੍ਰਤੱਖ ਮਿਸਾਲ ਚਾਰ ਵਾਰ ਸੰਸਦ ਮੈਂਬਰ ਰਹਿਣ ਦੇ ਬਾਵਜੂਦ ਪਰਨੀਤ ਕੌਰ ਵੱਲੋਂ ਹਲਕੇ ਦੇ ਵਿਕਾਸ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਛੱਡਣ ਵੇਲੇ ਉਨ੍ਹਾਂ ਪਾਰਟੀ ਨੂੰ ਹਾਈ ਕਮਾਂਡ ਦੇ ਨਿਰਦੇਸ਼ਾਂ ਉੱਤੇ ਚੱਲਣ ਵਾਲੀ ਪਾਰਟੀ ਦੱਸਿਆ ਸੀ ਪਰ ਹੁਣ ਖੁਦ ਕਾਂਗਰਸ ਵਿੱਚ ਜਾ ਕੇ ਬਗਾਵਤ ਕਰਨ ਵਾਲੇ ਕਾਂਗਰਸੀਆਂ ਨੂੰ ਹਾਈ ਕਮਾਂਡ ਦੇ ਨਿਰਦੇਸ਼ ਮੰਨਣ ਦੀਆਂ ਸਲਾਹਾਂ ਦੇ ਰਹੇ ਹਨ।‌ ਇਸ ਦੌਰਾਨ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੈਂਦ, ਨਗਰ ਕੌਂਸਲ ਸਾਬਕਾ ਦੇ ਸੀਨੀਅਰ ਮੀਤ ਪ੍ਰਧਾਨ ਸੋਨੀ ਜਲੂਰ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਕੁਲਦੀਪ ਸਿੰਘ ਥਿੰਦ, ਬੂਟਾ ਸਿੰਘ ਸ਼ੁਤਰਾਣਾ, ਪਿਸ਼ੋਰਾ ਸਿੰਘ ਨੰਬਰਦਾਰ ਅਤੇ ਪ੍ਰੀਤ ਗਿੱਲ ਹਾਜ਼ਰ ਸਨ।

Advertisement

Advertisement
Advertisement