ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਬਲਬੀਰ ਸਿੰਘ ਨੇ ਕੀਤੇ ਨੌਂ ਪਿੰਡਾਂ ਦੇ ਦੌਰੇ

08:55 AM Aug 20, 2024 IST
ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 19 ਅਗਸਤ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲਗਾਤਾਰ ਦੂਜੇ ਦਿਨ ਸਮੂਹ ਅਧਿਕਾਰੀਆਂ ਨੂੰ ਨਾਲ ਲੈ ਕੇ ‘ਤੁਹਾਡਾ ਐਮਐਲਏ ਤੁਹਾਡੇ ਵਿਚਕਾਰ’ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਸਣੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਅਮਾਮ ਪੁਰ, ਕਰਮਗੜ੍ਹ, ਨੰਦਪੁਰ ਕੇਸ਼ੋਂ, ਫੱਗਣਮਾਜਰਾ, ਕਸਿਆਣਾ, ਬਾਰਨ, ਮਾਜਰੀ ਅਕਾਲੀਆਂ, ਫਰੀਦਪੁਰ ਤੇ ਮਿਰਜ਼ਾਪੁਰ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕੰਮਾਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਨਿਰਧਾਰਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਣ ਵਾਲਾ 8 ਹਜ਼ਾਰ ਕਰੋੜ ਰੁਪਏ ਰੋਕੇ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਕਰਨਲ ਜੇਵੀ ਸਿੰਘ, ਐੱਸਡੀਐੱਮ ਪਟਿਆਲਾ, ਐਡਵੋਕੇਟ ਰਾਹੁਣ ਸੈਣੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਬੀਡੀਪੀਓ ਬਲਜੀਤ ਸਿੰਘ ਸੋਹੀ, ਭੂਮੀ ਰੱਖਿਆ ਅਫ਼ਸਰ ਡਾ. ਮਨਦੀਪ ਕੌਰ, ਤਹਿਸੀਲਦਾਰ ਮਨਮੋਹਨ ਕੁਮਾਰ, ਸੁਰੇਸ਼ ਰਾਏ ਮੌਜੂਦ ਸਨ।

Advertisement

Advertisement
Advertisement