ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਦਾਭੋਲਕਰ ਦੀ ਹੱਤਿਆ ਦੇ ਮੁੱਖ ਸਾਜ਼ਿਸ਼ਘਾੜੇ ਨੂੰ ਬਰੀ ਕਰਨ ਦੇ ਫੈਸਲਾ ਦੀ ਨਿਖੇਧੀ

07:54 AM May 18, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 17 ਮਈ
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਹੈੱਡਕੁਆਰਟਰ ਸਥਾਨਕ ਤਰਕਸ਼ੀਲ ਭਵਨ ਵਿੱਚ ਸੁਸਾਇਟੀ ਦੇ ਸੂਬਾ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਦੀ ਅਗਵਾਈ ਹੇਠ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਸੂਬਾ ਪ੍ਰੈੱਸ ਸਕੱਤਰ ਸੁਮੀਤ ਸਿੰਘ ਅਮ੍ਰਿਤਸਰ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸੁਪਰੀਮ ਕੋਰਟ ਵੱਲੋਂ ਮਹਾਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਨ ਸਮਿਤੀ ਦੇ ਸੰਸਥਾਪਕ ਆਗੂ ਡਾ. ਨਰਿੰਦਰ ਦਾਭੋਲਕਰ ਦੇ ਦੋ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਜਿੱਥੇ ਸਵਾਗਤ ਕੀਤਾ ਹੈ ਉਥੇ ਹੀ ਇਸ ਕਤਲ ਦੇ ਮੁੱਖ ਸਾਜ਼ਿਸ਼ ਕਰਤਾ ਡਾ. ਵਰਿੰਦਰ ਤਾਵੜੇ ਸਮੇਤ ਤਿੰਨ ਹੋਰਨਾਂ ਮੁਲਜ਼ਮਾਂ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਨਾਕਾਮੀ ਕਰਕੇ ਬਰੀ ਕਰਨ ਦੇ ਫੈਸਲੇ ਉੱਤੇ ਸਖ਼ਤ ਰੋਸ ਦਾ ਪ੍ਰਗਟਾਵਾ ਕੀਤਾ ਤੇ ਨਾਮਜ਼ਦ ਮੁੱਖ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਜ਼ੋਰਦਾਰ ਮੰਗ ਕੀਤੀ ਹੈ। ਸੂਬਾ ਕਮੇਟੀ ਆਗੂਆਂ ਹੇਮ ਰਾਜ ਸਟੈਨੋਂ, ਬਲਬੀਰ ਲੌਂਗੋਵਾਲ, ਰਾਜਪਾਲ ਸਿੰਘ, ਰਾਮ ਸਵਰਨ ਲੱਖੇਵਾਲੀ ਕਿਹਾ ਕਿ ਪੁਲੀਸ ਅਤੇ ਕੇਂਦਰੀ ਜਾਂਚ ਏਜੰਸੀਆਂ ਸ਼ੁਰੂ ਤੋਂ ਹੀ ਮੋਦੀ ਸਰਕਾਰ ਦੇ ਦਬਾਅ ਹੇਠ ਇਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਸਾਜ਼ਿਸ਼ ਘਾੜੇ ਡਾ. ਵਰਿੰਦਰ ਤਾਵੜੇ ਸਮੇਤ ਮੁਲਜ਼ਮਾਂ ਸੰਜੀਵ ਪੁਨਾਲੇਕਰ ਤੇ ਵਿਕਰਮ ਭਾਵੇ ਨੂੰ ਬਚਾਉਣ ਉਤੇ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਵਿਰੁੱਧ ਸਪੱਸ਼ਟ ਸਬੂਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜਾਣ ਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

Advertisement

Advertisement