ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਬਲਬੀਰ ਸਿੰਘ ਵੱਲੋਂ ਨੁੱਕੜ ਮੀਟਿੰਗਾਂ

08:40 AM May 25, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 24 ਮਈ
ਲੋਕ ਸਭਾ ਹਲਕਾ ਪਟਿਆਲ਼ਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਸ਼ਹਿਰ ਰਾਜਪੁਰਾ ਦੇ ਵੱਖ ਵੱਖ ਹਿੱਸਿਆਂ ਵਿਚ ਵਿਧਾਇਕਾ ਨੀਨਾ ਮਿੱਤਲ ਨਾਲ ਨੁੱਕੜ ਮੀਟਿੰਗਾਂ ਕੀਤੀਆਂ। ਸ਼ਾਮ ਨਗਰ ਰਾਜਪੁਰਾ ਵਿੱਚ ਸੀਨੀਅਰ ਪਾਰਟੀ ਨੌਜਵਾਨ ਆਗੂ ਟਿੰਕੂ ਬਾਂਸਲ ਤੇ ਸਨੀ ਸਨੇਜਾ ਦੀ ਅਗਵਾਈ ਹੇਠ ਰੱਖੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕਰੀਬ ਢਾਈ ਸਾਲਾ ਦੀ ਕਾਰਗੁਜ਼ਾਰੀ ਨੇ ਸੂਬੇ ਦੇ ਲੋਕਾਂ ਨੂੰ ਸੰਤੁਸ਼ਟ ਕੀਤਾ ਹੈ। ਮਾਨ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਲੋਕ ਪੱਖੀ ਫ਼ੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਮੁਆਫ਼, 829 ਆਮ ਆਦਮੀ ਕਲੀਨਿਕ, ਹਜ਼ਾਰਾ ਸਰਕਾਰੀ ਨੌਕਰੀਆਂ, ਕਿਸਾਨਾਂ ਲਈ ਨਹਿਰੀ ਪਾਣੀ, ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਬੁਨਿਆਦੀ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਵੀ ਜਲਦੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਆਗੂ ਨੀਤੂ ਬਾਂਸਲ, ਅਮਰਿੰਦਰ ਸਿੰਘ ਮੀਰੀ, ਅਮਨ ਸਿੰਘ ਸੈਣੀ, ਅਮਰੀਕ ਸਿੰਘ, ਗੁਰਪ੍ਰੀਤ ਧਮੌਲੀ, ਮਹਿੰਦਰ ਸਿੰਘ ਗਣੇਸ਼ਨਗਰ, ਸੂਰਜ ਬਾਵਾ, ਰਾਮ ਸ਼ਰਨ ਬਲੀ ਮੁਹੰਮਦ, ਸਲੀਮ ਮੁਹੰਮਦ, ਜੀਵਨ ਸੂਦ, ਸੰਜੀਵ ਜੱਸਲ, ਪਰਮਾਨ ਖ਼ਾਨ ਅਤੇ ਵਰੁਣ ਵਿੱਜ ਹਾਜ਼ਰ ਸਨ।

Advertisement

Advertisement
Advertisement