ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਗੁਪਤਾ ਵੱਲੋਂ ਥਾਨੇਸਰ ’ਚ ਈ-ਰਿਕਸ਼ਾ ’ਚ ਬੈਠ ਕੇ ਚੋਣ ਪ੍ਰਚਾਰ

10:15 AM Apr 19, 2024 IST
ਥਾਨੇਸਰ ਵਿੱਚ ਈ ਰਿਕਸ਼ਾ ਵਿੱਚ ਬੈਠ ਕੇ ਚੋਣ ਪ੍ਰਚਾਰ ਕਰਦੇ ਹੋਏ ਡਾ. ਸ਼ੁਸ਼ੀਲ ਗੁਪਤਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 18 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਤੋਂ ‘ਇੰਡੀਆ’ ਗੱਠਜੋੜ ਦੇ ਲੋਕ ਸਭਾ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਮ ਰਾਜ ਦੇ ਸੰਕਲਪ ਤੇ ਆਦਰਸ਼ ਤੋਂ ਪ੍ਰੇਰਨਾ ਲੈ ਕੇ ਦਿੱਲੀ ਤੇ ਪੰਜਾਬ ਵਿਚ ਸਰਕਾਰ ਚਲਾ ਰਹੀ ਹੈ। ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਹੈ ਕਿ ਕੋਈ ਵੀ ਭੁੱਖਾ ਨਾ ਸੋਵੇ, ਹਰ ਗਰੀਬ ਨੂੰ ਮੁਫਤ ਰਾਸ਼ਨ ਮਿਲੇ, ਬੇਘਰਿਆਂ ਲਈ ਰਹਿਣ ਸਹਿਣ, ਖਾਣ ਪੀਣ ਦਾ ਪ੍ਰਬੰਧ ਹੋਵੇ, ਹਰ ਬੱਚੇ ਨੂੰ ਚੰਗੇਰੀ ਸਿੱਖਿਆ, ਹਰ ਵਿਅਕਤੀ ਦਾ ਮੁਫਤ ਇਲਾਜ, ਔਰਤਾਂ ਦੀ ਸੁਰੱਖਿਆ ਯਕੀਨੀ, ਹਰ ਵਿਅਕਤੀ ਨੂੰ 24 ਘੰਟੇ ਬਿਜਲੀ, ਪਾਣੀ ਤੇ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਿਚ ਹਰ ਬੱਚਾ ਸਿੱਖਿਆ ਪ੍ਰਾਪਤ ਕਰ ਰਿਹਾ ਹੈ ਤੇ ਲੋਕਾਂ ਦਾ ਮੁਫਤ ਇਲਾਜ ਹੋ ਰਿਹਾ ਹੈ। ਹਰਿਆਣਾ ਵਿਚ ਵੀ ਆਮ ਆਦਮੀ ਪਾਰਟੀ ਧਾਰਮਿਕ ਨਗਰੀ ਕੁਰੂਕਸ਼ੇਤਰ ਤੋਂ ਰਾਮ ਰਾਜ ਦੀ ਸ਼ੁਰੂਆਤ ਕਰੇਗੀ। ਡਾ. ਗੁਪਤਾ ਅੱਜ ਥਾਨੇਸਰ ਦੀਆਂ ਕਲੋਨੀਆਂ ਵਿਚ ਲੋਕਾਂ ਨਾਲ ਰੂਬਰੂ ਹੋ ਰਹੇ ਸਨ ਤੇ ਉਨ੍ਹਾਂ ਨੂੰ ਵੋਟ ਦੇਣ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਲਈ ‘ਇੰਡੀਆ’ ਗੱਠਜੋੜ ਬਣਿਆ ਸੀ ਤਾਂ ਸਰਕਾਰ ਨੇ ਈਡੀ ਦੀ ਦੁਰਵਰਤੋਂ ਕਰਦਿਆਂ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਡੱਕ ਦਿੱਤਾ। ਇਸ ਤਰ੍ਹਾਂ ਦੀ ਕਾਰਵਾਈ ਦੇਸ਼ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਰਾਜਨੀਤਿਕ ਆਗੂਆਂ ਨੂੰ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਜਰੀਵਾਲ ਜੇਲ੍ਹ ਵਿਚ ਹਨ ਪਰ ਉਨ੍ਹਾਂ ਦੇ ਵਿਚਾਰ ਤੇ ਸੋਚ ਲੋਕਾਂ ਦੇ ਦਿਲਾਂ ਵਿਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੇ ਲੋਕ ਸਭਾ ਹਲਕੇ ਵਿੱਚ ਹਾਂਪੱਖੀ ਹੁੰਗਾਰਾ ਮਿਲ ਰਿਹਾ ਹੈ ਤੇ ਉਨ੍ਹਾਂ ਦੀ ਜਿੱਤ ਯਕੀਨੀ ਹੈ। ਗੁਪਤਾ ਨੇ ਕਿਹਾ ਕਿ ਭਾਜਪਾ ਦਾ ਡਰਿਆ ਉਮੀਦਵਾਰ ਕੁਰੂਕਸ਼ੇਤਰ ਤੋਂ ਚੋਣ ਲੜ ਰਿਹਾ ਹੈ। ਜਦ ਭਾਜਪਾ ਨੂੰ ਕੁਰੂਕਸ਼ੇਤਰ ਤੋਂ ਕੋਈ ਉਮੀਦਵਾਰ ਨਹੀਂ ਮਿਲਿਆ ਤਾਂ ਇਸ ਨੇ ਈਡੀ ਦਾ ਡਰ ਦਿਖਾ ਕੇ ਨਵੀਨ ਜਿੰਦਲ ਨੂੰ ਆਪਣਾ ਉਮੀਦਵਾਰ ਬਣਾਇਆ। ਜਿਸ ਨੂੰ ਭਾਜਪਾ ਕੋਲਾ ਚੋਰ ਕਹਿੰਦੀ ਸੀ, ਉਸ ਨੂੰ ਖੁਦ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਲੋਕਾਂ ਨੂੰ ਮਜ਼ਬੂਤ ਉਮੀਦਵਾਰ ਚਾਹੀਦਾ ਹੈ ਨਾ ਕਿ ਮਜਬੂਰ। ਸੁਸ਼ੀਲ ਗੁਪਤਾ ਨੇ ਹਲਕੇ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦਾ ਵਾਅਦਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗਾਂ ਤੇ ਔਰਤਾਂ ਤੋਂ ਅਸ਼ੀਰਵਾਦ ਲਿਆ ਤੇ ‘ਇੰਡੀਆ’ ਗੱਠਜੋੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

Advertisement

Advertisement
Advertisement