ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਬਲਬੀਰ ਸਿੰਘ ਵੱਲੋਂ ਪਿੰਡਾਂ ’ਚ ਚੋਣ ਮੀਟਿੰਗਾਂ

09:03 AM Apr 18, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 17 ਅਪਰੈਲ
ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਦਫਰਪੁਰ, ਗੁਰੂ ਨਾਨਕ ਕਲੋਨੀ, ਮੁਬਾਰਕਪੁਰ, ਪੰਡਵਾਲਾ, ਨਿੰਬੂਆਂ, ਕੂੜਾਵਾਲਾ, ਬੇਹੜਾ, ਸਮਗੌਲੀ, ਮੀਆਂਪੁਰ, ਜਵਾਹਰਪੁਰ, ਜਨੇਤਪੁਰ, ਅਮਲਾਲਾ ਮੰਡੀ, ਫਤੇਹਪੂਰ,ਬਰੌਲੀ, ਕਾਰਕੋਰ, ਪਰਾਗਪੁਰ, ਇਬਰਾਹਿਮਪੁਰ, ਈਸਾਪੁਰ ਕਲੋਨੀ, ਬੱਸ ਸਟੈਂਡ ਅਤੇ ਟਰੱਕ ਯੂਨੀਅਨ, ਵੈਲਕਮ ਯੂਨੀਅਨ ਵਿੱਚ ਕਰਵਾਏ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋਂ ਖੁਸ਼ ਹਨ, ਕਿਉਂਕਿ 90 ਫੀਸਦੀ ਤੋਂ ਵੱਧ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ। ਇਸੇ ਤਰ੍ਹਾਂ ਮੁਹੱਲਾ ਕਲੀਨਿਕ ਰਾਹੀਂ ਜਿੱਥੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਡਾਕਟਰੀ ਸਹੂਲਤਾਂ ਮਿਲ ਰਹੀਆਂ ਹਨ ਅਤੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇੱਥੋਂ ਦੇ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਕਾਹਲੇ ਹਨ।

Advertisement

Advertisement
Advertisement