ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਬਲਵੀਰ ਸਿੰਘ ਵੱਲੋਂ ਚੋਣ ਰੈਲੀਆਂ ਤੇ ਰੋਡ ਸ਼ੋਅ

08:43 AM May 14, 2024 IST
ਪਟਿਆਲਾ ਤੋਂ ‘ਆਪ’ ਉਮੀਦਵਾਰ ਨਾਮਜ਼ਦਗੀ ਦਾਖਲ ਕਰਨ ਮੌਕੇ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 13 ਮਈ
ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ (ਸਿਹਤ ਮੰਤਰੀ) ਦੀ ਅਗਵਾਈ ਹੇਠ ਆਪਣੇ ਚੋਣ ਦਫਤਰ ਵਿੱਚ ਅੱਜ ਚੋਣ ਸ਼ੁਰੂ ਕੀਤੀ। ਇਸ ਮਗਰੋਂ ਉਨ੍ਹਾਂ ਮਿਨੀ ਸਕੱਤਰੇਤ ਤੱਕ ਰੋਡ ਸ਼ੋਅ ਵੀ ਕੀਤਾ। ਬੁਲਾਰਿਆਂ ਦਾ ਕਹਿਣਾ ਸੀ ਕਿ ‘ਆਪ’ ਪੰਜਾਬ ਵਿੱਚ ਪਟਿਆਲਾ ਸਮੇਤ ਸਾਰੀਆਂ ਹੀ 13 ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕਰ ਕੇ ਇਤਿਹਾਸ ਰਚੇਗੀ।
ਇਸੇ ਦੌਰਾਨ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟਿਆਲਾ ਫੇਰੀ ਦੌਰਾਨ ਕਾਂਗਰਸ ਨੂੰ ਵੋਟ ਦੇਣ ਦੀ ਗੱਲ ਕਹਿਣ ’ਤੇ ਡਾ. ਬਲਬੀਰ ਸਿੰਘ ਦਾ ਕਹਿਣਾ ਸੀ ਕਿ ਪਟਿਆਲਾ ਵਿੱਚ ਤਾਂ ਕਾਂਗਰਸ ਆਗੂ ਪਹਿਲਾਂ ਹੀ ਕਾਂਗਰਸੀ ਉਮੀਦਵਾਰ ਦਾ ਵਿਰੋਧ ਕਰ ਰਹੇ ਹਨ। ਉਨ੍ਹ੍ਵਾਂ ਕਿਹਾ ਕਿ ਨਾ ਹੀ ਡਾ. ਧਰਮਵੀਰ ਗਾਂਧੀ ਵੱਲੋਂ ਆਪਣੇ ਸੰਸਦ ਮੈਂਬਰ ਦੇ ਕਾਰਜਕਾਲ ਦੌਰਾਨ ਗੋਦ ਲਏ 5 ਪਿੰਡਾਂ ਦਾ ਕਿਧਰੇ ਵਿਕਾਸ ਦਿਸਦਾ ਹੈ ਤੇ ਨਾ ਹੀ 25 ਕਰੋੜ ਦਾ ਐਮ.ਪੀ ਫੰਡ ਹੀ ਕਿਧਰੇ ਲੱਗਿਆ ਦਿਖਾਈ ਦਿੰਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਜੌੜਾਮਾਜਰਾ ਸਮੇਤ ਛੇ ਵਿਧਾਇਕ ਹਰਮੀਤ ਪਠਾਣਮਾਜਰਾ,ਅਜੀਤਪਾਲ ਕੋਹਲੀ, ਗੁਰਲਾਲ ਘਨੌਰ, ਨੀਨਾ ਮਿੱਤਲ, ਕੁਲਜੀਤ ਰੰਧਾਵਾ ਤੇ ਦੇਵ ਮਾਨ ਸਮੇਤ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ, ਚੇਅਰਮੈਨ ਪੀਆਰਟੀ ਰਣਜੋਧ ਹਡਾਣਾ, ਲੋਕ ਸਭਾ ਹਲਕੇ ਦੇ ਇੰਚਾਰਜ ਇੰਦਰਜੀਤ ਸੰਧੂ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਚੇਅਰਮੈਨ ਜੱਸੀ ਸੋਹੀਆਂਵਾਲਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਵੀ ਸ਼ਾਮਲ ਰਹੇ।

Advertisement

Advertisement