ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਕੁਲਦੀਪ ਸਿੰਘ ਦੀਪ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ

10:17 AM Jun 17, 2024 IST
ਮਾਨਸਾ ’ਚ ਡਾ. ਕੁਲਦੀਪ ਸਿੰਘ ਦੀਪ ਨੂੰ ਵਧਾਈਆਂ ਦਿੰਦੇ ਹੋਏ ਸਾਹਿਤਕਾਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 16 ਜੂਨ
ਮਾਨਸਾ ਦੇ ਉੱਘੇ ਨਾਟਕਕਾਰ ਡਾ. ਕੁਲਦੀਪ ਸਿੰਘ ਦੀਪ ਨੂੰ ਉਨ੍ਹਾਂ ਦੇ ਬਾਲ ਨਾਟਕ ‘ਮੈਂ ਜੱਲ੍ਹਿਆਂਵਾਲਾ ਬਾਗ ਬੋਲਦਾ ਹਾਂ’ ਲਈ ਭਾਰਤੀ ਸਾਹਿਤ ਅਕਾਦਮੀ ਵੱਲੋਂ ਸਨਮਾਨਿਤ ਕਰਨ ਦੇ ਐਲਾਨ ਮਗਰੋਂ ਸਾਹਿਤਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਾਨਸਾ ਨੇ ਇਸ ਸਮੇਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਕੁਲਦੀਪ ਸਿੰਘ ਦੀਪ ਨੂੰ ਉਨ੍ਹਾਂ ਦੇ ਸਮੁੱਚੇ ਲੇਖਣ ਕਾਰਜ ਲਈ ਵਧਾਈਆਂ ਦਿੱਤੀਆਂ। ਲੇਖਕ ਸੰਘ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀਪ ਇੱਕ ਚਲਦੀ ਫਿਰਦੀ ਸੰਸਥਾ ਹਨ ਜੋ ਬਹੁਤ ਸਾਰੀਆਂ ਸੰਸਥਾਵਾਂ ਵਿੱਚ ਬੜੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜਿੱਥੇ ਉਹ ਸ਼ਹੀਦ ਭਗਤ ਸਿੰਘ ਕਲਾ ਮੰਚ ਦੇ ਕਨਵੀਨਰ ਵਜੋਂ ਕਾਰਜਸ਼ੀਲ ਹਨ, ਉੱਥੇ ਹੀ ਉਹ ਪੰਜਾਬ ਦੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਵੀ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦੀਆਂ 35 ਦੇ ਕਰੀਬ ਨਾਟਕ, ਅਲੋਚਨਾ, ਵਾਰਤਕ ਆਦਿ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਇਸ ਮੌਕੇ ਗੁਰਨੈਬ ਸਿੰਘ ਮਘਾਣੀਆਂ, ਗੁਲਾਬ ਸਿੰਘ ਰਿਉਂਦ ਕਲਾਂ, ਸੰਤੋਖ ਸਾਗਰ, ਜਗਜੀਵਨ ਸਿੰਘ, ਜਗਦੀਸ਼ ਰਾਏ ਕੁਲਰੀਆਂ, ਦਰਸ਼ਨ ਸਿੰਘ ਬਰੇਟਾ, ਕਹਾਣੀਕਾਰ ਦਰਸ਼ਨ ਜੋਗਾ, ਸੁਭਾਸ਼ ਬਿੱਟੂ, ਸ਼ਾਇਰ ਗੁਰਪ੍ਰੀਤ, ਮਨਜੀਤ ਕੌਰ ਔਲਖ, ਮਹਿੰਦਰਪਾਲ ਸਿੰਘ, ਅਸ਼ੋਕ ਬਾਂਸਲ ਮਾਨਸਾ ਵੀ ਮੌਜੂਦ ਸਨ।

Advertisement

Advertisement
Advertisement