ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਅਮਰ ਸਿੰਘ ਦੇ ਹੱਕ ਵਿੱਚ ਭਰਵੀਂ ਮੀਟਿੰਗ

08:20 AM May 18, 2024 IST

ਪੱਤਰ ਪ੍ਰੇਰਕ
ਪਾਇਲ, 17 ਮਈ
ਪਿੰਡ ਬੇਰਕਲਾਂ ਵਿੱਚ ਸਾਬਕਾ ਵਿਧਾਇਕ ਲੱਖਾ ਪਾਇਲ, ਗਿੱਲ ਬੇਰਕਲਾਂ, ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸਮਿਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਬਲਾਕ ਕਾਂਗਰਸ ਮਲੌਦ ਦੇ ਜਨਰਲ ਸਕੱਤਰ ਨਿਰਭੈ ਸਿੰਘ ਬੇਰਕਲਾਂ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਤੇ ਮੋਦੀ ਨੂੰ ਦੇਸ਼ ਵਿੱਚੋਂ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ। ਆਮ ਆਦਮੀ ਪਾਰਟੀ ਨੇ ਸਿਵਾਏ ਚੁਟਕਲੇ ਸੁਣਾਉਣ ਤੋਂ ਬਗੈਰ ਕੋਈ ਕੰਮ ਨਹੀਂ ਕੀਤਾ। ਇਸ ਮੌਕੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗਿਆਸਪੁਰਾ ਨੇ ਪਾਇਲ ਹਲਕੇ ਦੇ ਕਿਸੇ ਪਿੰਡ ਵਿੱਚ ਕੋਈ ਗਰਾਂਟ ਨਹੀਂ ਦਿੱਤੀ ਸਗੋਂ ਕਾਂਗਰਸ ਪਾਰਟੀ ਵੱਲੋਂ ਵਿਕਾਸ ਦੇ ਕੰਮਾਂ ਲਈ ਦਿੱਤੀਆਂ ਗਰਾਂਟਾਂ ਵਾਪਸ ਮੰਗਵਾ ਕੇ ਪਿੰਡਾਂ ਅੰਦਰ ਚੱਲਦੇ ਵਿਕਾਸ ਦੇ ਕੰਮ ਰੋਕੇ ਗਏ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਅੰਦਰ ਜਿੰਨੀਆਂ ਵੀ ਸੜਕਾਂ ਬਣੀਆਂ ਹਨ, ਉਹ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਮਿਹਨਤ ਸਦਕਾ ਬਣੀਆਂ ਹਨ। ਇਸ ਮੌਕੇ ਜਸਵੰਤ ਸਿੰਘ ਸਾਬਕਾ ਸਰਪੰਚ, ਮੰਗਤ ਰਾਮ ਸਿੰਘ, ਗੁਰਨਾਮ ਸਿੰਘ ਗਾਮਾ, ਮੇਘ ਸਿੰਘ, ਜੀਤਾ, ਜਾਗਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisement

Advertisement
Advertisement