ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਗਿਰੀਸ਼ ਸਾਹਨੀ ਨੇ ਮੈਡੀਕਲ ਸੁਪਰਡੈਂਟ ਦਾ ਅਹੁਦਾ ਸੰਭਾਲਿਆ

07:13 AM Jul 06, 2024 IST

ਪੱਤਰ ਪ੍ਰੇਰਕ
ਪਟਿਆਲਾ, 5 ਜੁਲਾਈ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਡਾ. ‌ਗਿਰੀਸ਼ ਸਾਹਨੀ ਨੇ ਅੱਜ ਰਾਜਿੰਦਰਾ ਹਸਪਤਾਲ ਵਿੱਚ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਸਾਹਨੀ ਨੇ ਕਿਹਾ ਕਿ ਉਹ ਰਾਜਿੰਦਰਾ ਹਸਪਤਾਲ ਵਿਚ ਸਰਕਾਰ ਦੀਆਂ ਨੀਤੀਆਂ ਤਹਿਤ ਮੁਫ਼ਤ ਦਵਾਈਆਂ ਮਹੁੱਈਆ ਕਰਾਉਣਗੇ। ਇਸੇ ਤਰ੍ਹਾਂ ਸਰਕਾਰ ਵੱਲੋਂ ਮਿਲਦੀਆਂ ਬਾਕੀ ਸਹੂਲਤਾਂ ਵੀ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕਿਸੇ ਨੂੰ ਵੀ ਪ੍ਰਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜੇ ਕਿਸੇ ਨੂੰ ਸਮੱਸਿਆ ਆਉਂਦੀ ਵੀ ਹੈ ਤਾਂ ਉਸ ਦਾ ਹੱਲ ਮੌਕੇ ’ਤੇ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਚ ਆਡਿਟ ’ਚ ਗੜਬੜੀ ਦਾ ਮੁੱਦਾ ਵੀ ਕਾਫ਼ੀ ਚਰਚਾ ’ਚ ਹੈ।

Advertisement

Advertisement