ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ ’ਚ ਡਾ. ਧਰਮਪਾਲ ਦੇ ਨਾਵਲ ‘ਕਸਕ’ ਉੱਤੇ ਵਿਚਾਰ ਗੋਸ਼ਟੀ

07:22 AM Jun 10, 2024 IST

ਪੱਤਰ ਪ੍ਰੇਰਕ
ਟੱਲੇਵਾਲ, 9 ਜੂਨ
ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਸਥਾਨਕ ਪੰਜਾਬ ਆਈਟੀਆਈ ਵਿਖੇ ਕਰਵਾਇਆ ਗਿਆ ਜਿਸ ਵਿੱਚ ਪ੍ਰਸਿੱਧ ਨਾਵਲਕਾਰ ਡਾ. ਧਰਮਪਾਲ ਸਾਹਿਲ ਦੇ ਨਾਵਲ ‘ਕਸਕ’ ਉਪਰ ਗੋਸ਼ਟੀ ਕਰਵਾਈ ਗਈ। ਡਾ. ਰਾਮਪਾਲ ਸਿੰਘ ਨੇ ਪਰਚਾ ਪੜ੍ਹਦਿਆਂ ਕਿਹਾ ਇਸ ਨਾਵਲ ਵਿੱਚ ਹਨੇਰੇ ਤੋਂ ਬਾਅਦ ਸਵੇਰੇ ਦੀ ਉਤਸੁਕਤਾ ਭਰੀ ਉਡੀਕ ਹੈ। ਇਸ ਦੇ ਪਾਤਰ ਸਿਕੋਹ ਮਲਿਕ ਅਤੇ ਬੀਬੀ ਮੁਹੰਮਦ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਇੱਕ ਹੋ ਜਾਣ ਦੇ ਪ੍ਰਤੀਕ ਹਨ। ਮਾਲਵਾ ਸਾਹਿਤ ਸਭਾ ਦੇ ਪ੍ਰਧਾਨ ਡਾ. ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਇਸ ਨਾਵਲ ਵਿੱਚ ਲੇਖਕ ਨੇ 1947 ਦੀ ਵੰਡ ਦੇ ਕਾਰਨ ਅਤੇ ਉਜਾੜੇ ਦੇ ਦਰਦ ਨੂੰ ਘਟਨਾਵਾਂ ਦੇ ਆਧਾਰ ‘ਤੇ ਬਹੁਤ ਵਧੀਆ ਤਰੀਕੇ ਨਾਲ ਪੇਸ਼ ਕੀਤਾ ਹੈ। ਇਸ ਮੌਕੇ ਬੂਟਾ ਸਿੰਘ ਚੌਹਾਨ, ਜੁਗਰਾਜ ਧੌਲਾ, ਡਾ. ਭੁਪਿੰਦਰ ਸਿੰਘ ਹੁਸ਼ਿਆਰਪੁਰ, ਡਾ. ਕੁਲਦੀਪ ਸਿੰਘ, ਤੇਜਾ ਸਿੰਘ ਤਿਲਕ, ਡਾ. ਭੁਪਿੰਦਰ ਸਿੰਘ ਬੇਦੀ, ਦਰਸ਼ਨ ਸਿੰਘ ਗੁਰੂ ਅਤੇ ਡਾ. ਅਮਨਦੀਪ ਸਿੰਘ ਟੱਲੇਵਾਲੀਆ ਨੇ ਇਸ ਨਾਵਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਭਾ ਵਲੋਂ ਡਾ. ਧਰਮਪਾਲ ਸਾਹਿਲ ਦਾ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਪਿਤਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵਿਚ ਪਾਲ ਸਿੰਘ ਲਹਿਰੀ, ਲਖਵਿੰਦਰ ਸਿੰਘ ਠੀਕਰੀਵਾਲ, ਹਾਕਮ ਸਿੰਘ ਰੂੜੇਕੇ, ਸੁਖਵਿੰਦਰ ਸਿੰਘ ਸਨੇਹ, ਰਾਜਵੀਰ ਸਿੰਘ, ਜਸਪਾਲ ਸਿੰਘ ਪਾਲੀ, ਪ੍ਰਿੰਸੀਪਲ ਕੌਰ ਸਿੰਘ ਧਨੌਲਾ, ਰਾਮ ਸਰੂਪ ਸ਼ਰਮਾ ਨੇ ਆਪਣੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।

Advertisement

Advertisement
Advertisement