ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਰਾਬੱਸੀ ਵਿੱਚ ਡਾ. ਗਾਂਧੀ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

08:47 AM May 08, 2024 IST
ਡੇਰਾਬੱਸੀ ਚੋਣ ਦਫ਼ਤਰ ਦਾ ਉਦਘਾਟਨ ਦੌਰਾਨ ਕਰਦੇ ਹੋਏ ਧਰਮਵੀਰ ਗਾਂਧੀ, ਦੀਪਇੰਦਰ ਸਿੰਘ ਢਿੱਲੋਂ ਤੇ ਹੋਰ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 7 ਮਈ
ਕਾਂਗਰਸ ਦੇ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਅੱਜ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਰਾਮ ਤਲਾਈ ਦੇ ਵੀ ਦਰਸ਼ਨ ਕਰ ਕੇ ਭਗਵਾਨ ਰਾਮ ਦਾ ਆਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਪੰਚਾਂ, ਸਰਪੰਚਾਂ, ਕੌਂਸਲਰਾਂ ਆਦਿ ਨੇ ਡਾ. ਗਾਂਧੀ ਨੂੰ ਹਲਕਾ ਡੇਰਾਬੱਸੀ ਤੋਂ ਵੱਡੀ ਲੀਡ ਦਿਵਾਉਣ ਦਾ ਭਰੋਸਾ ਦਿੱਤਾ।
ਸ੍ਰੀ ਢਿੱਲੋਂ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਡਾ. ਗਾਂਧੀ ਦੇ ਰੂਪ ਵਿੱਚ ਇਮਾਨਦਾਰ ਉਮੀਦਵਾਰ ਮਿਲਿਆ ਹੈ। ਪਾਰਟੀ ਦੇ ਹੱਕ ਵਿੱਚ ਭੁਗਤਣ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਲੋਕਤੰਤਰ, ਧਰਮ-ਨਿਰਪੱਖਤਾ ਅਤੇ ਸੰਵਿਧਾਨ ਨੂੰ ਖ਼ਤਮ ਕਰਨ ਲਈ ਸਾਜ਼ਿਸ਼ਾਂ ਹੋ ਰਹੀਆਂ ਹਨ। ਇਸ ਲਈ ਦੇਸ਼ ਨੂੰ ਬਚਾਉਣ ਲਈ ਭਾਜਪਾ ਸਰਕਾਰ ਨੂੰ ਬਦਲਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਤੀਜੇ-ਚੌਥੇ ਨੰਬਰ ’ਤੇ ਆਉਣ ਦੀ ਲੜਾਈ ਲੜ ਰਹੇ ਹਨ ਜਦੋਂਕਿ ‘ਆਪ’ ਨੇ 2 ਸਾਲਾਂ ਵਿਚ ਹੀ ਆਪਣਾ ਭਰੋਸਾ ਗੁਆ ਲਿਆ ਹੈ। ਇਸ ਮੌਕੇ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਹ ਚੋਣ ਦੇਸ਼ ਦੀ ਇਤਿਹਾਸਕ ਚੋਣ ਹੈ। ਕੇਂਦਰ ਸਰਕਾਰ ਦੀ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਰਾਜ ਨੂੰ ਸਿਰਫ਼ ਕਾਂਗਰਸ ਹੀ ਟੱਕਰ ਦੇ ਸਕਦੀ ਹੈ। ਇਸ ਲਈ ਅੱਜ ਲੋੜ ਹੈ ਕਿ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਦਾ ਪੰਜ ਸਾਲ ਦਾ ਕੰਮ ਹੀ ਪ੍ਰਨੀਤ ਕੌਰ ਦੇ ਵੀਹ ਸਾਲਾ ਦੇ ਕੰਮ ’ਤੇ ਭਾਰੀ ਪੈਂਦਾ ਹੈ।
ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ, ਕੌਂਸਲਰ ਜਸਪ੍ਰੀਤ ਸਿੰਘ ਲੱਕੀ, ਬੰਟੀ ਰਾਣਾ, ਚਮਨ ਸੈਣੀ, ਆਸ਼ੂ ਮਹਿੰਦਰੂ, ਅੰਕਿਤ ਜੈਨ, ਸਤਨਾਮ ਸਿੰਘ, ਸਰਪੰਚ ਬਲਿਹਾਰ ਸਿੰਘ ਬੱਲੀ, ਜਿੰਦਰ ਤੁਰਕਾ, ਮਾਸਟਰ ਮੋਹਨ ਰਾਣਾ ਆਦਿ ਹਾਜ਼ਰ ਸਨ।

Advertisement

Advertisement
Advertisement