ਖੇਡਾਂ ਵਿੱਚ ਡਾ. ਬੀਐੱਸ ਸੰਧੂ ਸਕੂਲ ਨੂੰ ਛੇ ਤਗ਼ਮੇ
07:49 AM Sep 27, 2024 IST
Advertisement
ਦੇਵੀਗੜ੍ਹ:
Advertisement
ਡਾ. ਬੀ. ਐਸ. ਸੰਧੂ. ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਛੇ ਤਗ਼ਮੇ ਹਾਸਲ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਿਤੇਸ਼ ਮੈਠਾਣੀ ਅਤੇ ਯੁਗ ਢੀਂਡਸਾ ਨੇ ਸੋਨੇ ਦੇ ਤਗ਼ਮੇ, ਪ੍ਰਿੰਸਪਾਲ ਸਿੰਘ ਨੇ ਚਾਂਦੀ ਦਾ ਤਗ਼ਮਾ, ਅਭਿਜੋਤ ਸਿੰਘ ਨੇ ਕਾਂਸੇ ਦਾ ਤਗ਼ਮਾ, ਖੁਸ਼ਮੀਤ ਸਿੰਘ ਨੇ ਕਾਂਸੇ ਦਾ ਤਗ਼ਮਾ, ਰਿਤੇਸ਼ ਮੈਠਾਣੀ ਕਾਂਸੇ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦਿਕਸ਼ਤ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ’ਤੇ ਫਖਰ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਉਹਨਾਂ ਨੇ ਜੇਤੂ ਖਿਡਾਰੀ ਨੂੰ ਵਧਾਈ ਦਿੰਦੇ ਹੋਏ ਇਹਨਾਂ ਖਿਡਾਰੀਆਂ ਦੇ ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਨੂੰ ਵੀ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement