For the best experience, open
https://m.punjabitribuneonline.com
on your mobile browser.
Advertisement

ਸਕੂਲ ’ਚ ਡਾ. ਅੰਬੇਡਕਰ ਦੀਆਂ ਤਸਵੀਰਾਂ ਨਾਲ ਛੇੜਛਾੜ

07:43 AM Mar 14, 2024 IST
ਸਕੂਲ ’ਚ ਡਾ  ਅੰਬੇਡਕਰ ਦੀਆਂ ਤਸਵੀਰਾਂ ਨਾਲ ਛੇੜਛਾੜ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਫਗਵਾੜਾ, 13 ਮਾਰਚ
ਇਥੋਂ ਦੇ ਪਿੰਡ ਕੋਟਰਾਣੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਕੰਧਾਂ ’ਤੇ ਲਗਾਈਆਂ ਡਾ. ਬੀ.ਆਰ. ਅੰਬੇਡਕਰ ਅਤੇ ਸਾਬਕਾ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੀ ਪ੍ਰਿੰਸੀਪਲ ਸ਼ੀਤਲ ਜੋਸ਼ੀ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਸਕੂਲ ਆ ਕੇ ਦੇਖਿਆ ਤਾਂ ਕੰਧ ’ਤੇ ਲੱਗੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਹੋਈ ਸੀ। ਘਟਨਾ ਸਬੰਧੀ ਸਤਨਾਮਪੁਰਾ ਪੁਲੀਸ ਨੂੰ ਸੂਚਨਾ ਦਿੱਤੀ ਗਈ ਤੇ ਪੁਲੀਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਪ੍ਰਧਾਨ ਹਰਭਜਨ ਸੁਮਨ ਨੇ ਪੁਲੀਸ ਤੋਂ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਇਸ ਸਬੰਧੀ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×