ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਪਰਮਜੀਤ ਕੌਰ ਸਿੱਧੂ ਕੁਰੂਕਸ਼ੇਤਰ ’ਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਮਹਿਲਾ ਮੁਖੀ ਬਣੇ

08:57 AM Sep 11, 2024 IST
ਅਹੁਦਾ ਸੰਭਾਲਣ ਮੌਕੇ ਡਾ. ਪਰਮਜੀਤ ਕੌਰ ਸਿੱਧੂ ਦੇ ਨਾਲ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਅਤੋ ਹੋਰ।

ਸਤਨਾਮ ਸਿੰਘ/ਸਰਬਜੋਤ ਸਿੰਘ ਦੁੱਗਲ
ਸ਼ਾਹਬਾਦ ਮਾਰਕੰਡਾ/ਕੁਰੂਕਸ਼ੇਤਰ, 10 ਸਤੰਬਰ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਦੇ ਹੁਕਮਾਂ ਅਨੁਸਾਰ ਅੱਜ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ਨੇ ਪੰਜਾਬੀ ਵਿਭਾਗ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਾ. ਪਰਮਜੀਤ ਕੌਰ ਸਿੱਧੂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਮਹਿਲਾ ਮੁਖੀ ਹਨ।
ਡਾ. ਸਿੱਧੂ ਨੇ ਵਾਈਸ ਚਾਂਸਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪ੍ਰੋ. ਮਹਾਂ ਸਿੰਘ ਪੂਨੀਆ ਨੇ ਦੱਸਿਆ ਕਿ ਡਾ. ਸਿੱਧੂ ਅਕਾਦਮਿਕ ਕੌਂਸਲ ਤੇ ਫੈਕਲਟੀ ਆਫ ਆਰਟਸ ਐਂਡ ਲੈਂਗੂਏਜ਼ ਦੇ ਮੈਂਬਰ ਵੀ ਹੋਣਗੇ। ਇਸ ਮੌਕੇ ਆਰਟਸ ਤੇ ਲੈਂਗੂਏਜ ਫੈਕਲਟੀ ਦੇ ਡੀਨ ਪ੍ਰੋ. ਪੁਸ਼ਪਾ ਰਾਣੀ, ਅੰਗਰੇਜ਼ੀ ਵਿਭਾਗ ਦੇ ਮੁਖੀ ਬ੍ਰਿਜੇਸ਼ ਸਾਹਨੀ, ਲਾਇਬ੍ਰੇਰੀ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਮਨੋਜ ਕੁਮਾਰ ਜੋਸ਼ੀ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ, ਡਾ. ਵੈਸ਼ਾਲੀ ਜੈਨ , ਡਾ ਕੁਲਦੀਪ ਸਿੰਘ ਮੌਜੂਦ ਸਨ।

Advertisement

Advertisement