ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾ. ਰਤਨ ਦੀ ਯਾਦ ’ਚ ਕਵੀ ਦਰਬਾਰ

10:37 AM Oct 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਮਰਹੂਮ ਡਾ. ਰਤਨ ਚੰਦ ਰਤਨ ਅੰਮ੍ਰਿਤਸਰੀ ਦੀ ਯਾਦ ਵਿੱਚ ਪਰਿਵਾਰ ਵੱਲੋਂ ਸਾਹਿਤ ਕਲਾ ਸੱਭਿਆਚਾਰ ਮੰਚ ਦੇ ਸਹਿਯੋਗ ਨਾਲ ਮੁਹਾਲੀ ਵਿੱਚ 20ਵਾਂ ਕਵੀ ਦਰਬਾਰ ਤੇ ਸਮ੍ਰਿਤੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਪ੍ਰੋ. ਮਨਮੋਹਨ ਸਿੰਘ ਦਾਊਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ, ਬੀ.ਡੀ. ਕਾਲੀਆ ਹਮਦਮ ਮੁੱਖ ਮਹਿਮਾਨ, ਸੂਫੀ ਸ਼ਾਇਰ ਜਸਪਾਲ ਸਿੰਘ ਦੇਸੂਵੀ, ਐਮ.ਬੀ.ਐੱਸ. ਸ਼ੇਰਗਿੱਲ, ਡਾਇਰੈਕਟਰ ਪੈਰਾਗਾਨ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਭਗਤ ਰਾਮ ਰੰਗਾੜਾ ਨੇ ਡਾ. ਰਤਨ ਦੇ ਜੀਵਨ ਅਤੇ ਸਾਹਿਤਕ ਯੋਗਦਾਨ ਬਾਰੇ ਚਾਨਣਾ ਪਾਇਆ।

Advertisement

Advertisement