ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

08:28 AM Jul 18, 2023 IST
ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਦੇ ਹੋਏ ਡਾ. ਰਾਜੀਵ ਸੂਦ।

ਜਸਵੰਤ ਜੱਸ
ਫ਼ਰੀਦਕੋਟ, 17 ਜੁਲਾਈ
ਡਾ. ਰਾਜੀਵ ਸੂਦ ਨੇ ਅੱਜ ਇੱਥੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਵਾਈਸ ਚਾਂਲਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡਾ. ਸੂਦ ਨੂੰ ਇੱਕ ਮਹੀਨਾ ਪਹਿਲਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਸੂਦ 40 ਸਾਲ ਤੱਕ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ ਵਿੱਚ ਨਿਊਰੋ ਸਰਜਨ ਵਜੋਂ ਸੇਵਾਵਾਂ ਦੇ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਡਾ. ਸੂਦ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਨੂੰ ਉੱਤਰੀ ਭਾਰਤ ’ਚ ਸਭ ਤੋਂ ਵਧੀਆ ਬਣਾਉਣ ਲਈ ਉਹ ਦਨਿ ਰਾਤ ਮਿਹਨਤ ਕਰਨਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਯੂਨੀਵਰਸਿਟੀ ਵਿਚਲੀਆਂ ਸਾਰੀਆਂ ਘਾਟਾਂ ਦੂਰ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਤੋਂ ਬਾਅਦ ਡਾ. ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਦਰ ਦਾ ਨਾਂ ਵਾਈਸ ਚਾਂਸਲਰ ਵਜੋਂ ਭੇਜਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਨਾ-ਮਨਜ਼ੂਰ ਕਰ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜ ਡਾਕਟਰਾਂ ਦਾ ਪੈਨਲ ਭੇਜਿਆ ਸੀ ਜਿਸ ਵਿੱਚੋਂ ਡਾ. ਰਾਜੀਵ ਸੂਦ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਗਿਆ।

Advertisement

Advertisement
Tags :
’ਵਰਸਿਟੀਅਹੁਦਾਸੰਭਾਲਿਆਫਰੀਦਬਾਬਾਰਾਜੀਵਵਜੋਂਵੀਸੀ
Advertisement